
ਪੁਲਿਸ ਨੇ ਮਾਮਲੇ ਦੀ ਕੀਤੀ ਜਾਂਚ ਸ਼ੁਰੂ
ਜਲੰਧਰ : ਜਲੰਧਰ 'ਚ ਸ਼ੁੱਕਰਵਾਰ ਦੇਰ ਰਾਤ ਮਾਡਲ ਟਾਊਨ ਸਥਿਤ ਇਕ ਨਿੱਜੀ ਰੈਸਟੋਰੈਂਟ 'ਚ ਪਾਰਟੀ ਦੌਰਾਨ ਮਾਮੂਲੀ ਗੱਲ ਨੂੰ ਲੈ ਕੇ ਦੋ ਦੋਸਤਾਂ ਵਿਚਾਲੇ ਖੂਨੀ ਝੜਪ ਤੱਕ ਮਾਮਲਾ ਪਹੁੰਚ ਗਿਆ। ਦੱਸਿਆ ਜਾ ਰਿਹਾ ਹੈ ਕਿ ਝਗੜਾ ਇੱਕ ਪੁਲਿਸ ਅਧਿਕਾਰੀ ਦੇ ਪੁੱਤਰ ਅਤੇ ਦੂਜੇ ਪਾਸੇ ਸ਼ਹਿਰ ਦੇ ਇੱਕ ਮਸ਼ਹੂਰ ਜਿਊਲਰ ਦੇ ਪੁੱਤਰ ਵਿਚਾਲੇ ਹੋਇਆ। ਫਿਲਹਾਲ ਦੋਵੇਂ ਧਿਰਾਂ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਕਈ ਵੱਡੇ ਅਧਿਕਾਰ ਮੌਕੇ 'ਤੇ ਪਹੁੰਚ ਗਏ ਹਨ ਪਰ ਕੋਈ ਵੀ ਅਧਿਕਾਰੀ ਇਸ ਮਾਮਲੇ ਸਬੰਧੀ ਕੋਈ ਵੀ ਗੱਲ ਕਰਨ ਜਾਂ ਕੋਈ ਜਾਣਕਾਰੀ ਦੇਣ ਨੂੰ ਤਿਆਰ ਨਹੀਂ ਹੈ।