ਪ੍ਰੋ. ਹਰਜਿੰਦਰ ਸਿੰਘ ਧਾਮੀ ਤੇ ਸੁਖਬੀਰ ਸਿੰਘ ਬਾਦਲ ਵਲੋਂ ਕਾਲੇ ਝੰਡੇ ਫੜ ਕੇ ਕੱਢੇ ਮਾਰਚ ’ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਚੁੱਕੇ ਸਵਾਲ
Published : Oct 8, 2022, 1:39 pm IST
Updated : Oct 8, 2022, 1:39 pm IST
SHARE ARTICLE
Jathedar Baljit Singh Daduwal
Jathedar Baljit Singh Daduwal

ਕਿਹਾ- ਬਰਗਾੜੀ ਤੇ ਕੋਟਕਪੂਰਾ ਮਾਮਲੇ ’ਤੇ ਕਿਉਂ ਨੀ ਚੁੱਕੇ ਕਾਲੇ ਝੰਡੇ?

 

ਲੁਧਿਆਣਾ-ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ SGPC ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵਲੋਂ ਜਲਦ ਕਰਵਾਈਆਂ ਜਾਣ ਵਾਲੀਆਂ ਚੋਣਾਂ ਦੇ ਡਰ ਕਾਰਨ ਹਰਿਆਣਾ ’ਚ ਵੱਖਰੀ ਕਮੇਟੀ ਬਣਨ ’ਤੇ ਕਾਲੇ ਝੰਡੇ ਫੜ ਕੇ ਰੋਸ ਮਾਰਚ ਕੱਢਿਆ। 

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪ੍ਰੋ. ਹਰਜਿੰਦਰ ਸਿੰਘ ਧਾਮੀ ਤੇ ਸੁਖਬੀਰ ਨੂੰ ਵੱਡਾ ਸਵਾਲ ਕੀਤਾ ਹੈ ਕਿ ਉਹ ਦੱਸਣ ਜਦੋਂ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਤੇ ਕੋਟਕਪੂਰਾ ’ਚ ਗੋਲੀ ਚੱਲੀ ਸੀ, ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਧਾਨ ਕਮੇਟੀ ਨੂੰ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਣਾ ਯਾਦ ਨਹੀਂ ਆਇਆ, 328 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁੰਮ ਹੋ ਗਏ, ਹੁਣ ਤੱਕ ਥਹੁ-ਪਤਾ ਨਹੀਂ ਲੱਗਾ, ਉਦੋਂ ਕਾਲੇ ਝੰਡੇ ਕਿੱਥੇ ਸਨ?

ਉਨ੍ਹਾਂ ਕਿਹਾ ਕਿ ਜੋ ਸਿੱਖ ਦੋ ਵੇਲੇ ਆਪਣੇ ਗੁਰਧਾਮਾਂ ਦੀ ਸੇਵਾ ਸੰਭਾਲ ਦੀ ਅਰਦਾਸ ਕਰਦਾ ਹੈ, ਜੇਕਰ ਹੁਣ ਹਰਿਆਣਾ ਦੀਆਂ ਸਿੱਖ ਸੰਗਤਾਂ ਨੂੰ ਸੇਵਾ ਮਿਲ ਗਈ ਤਾਂ ਇਹ ਕਿਉਂ ਦੁਖੀ ਹਨ? ਉਨ੍ਹਾਂ ਕਿਹਾ ਕਿ ਲੜਾਈ ਸਿਰਫ਼ ਗੁਰੂ ਦੀ ਗੋਲਕ ਦੀ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਛੋਟੇ ਭਰਾ ਹਰਿਆਣਾ ’ਚ ਵਸਦੇ ਸਿੱਖਾਂ ਦੀ ਮਦਦ ਲਈ ਹਾਂ ਦਾ ਨਾਅਰਾ ਦੇਣ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement