ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ 
Published : Oct 8, 2022, 6:28 pm IST
Updated : Oct 8, 2022, 6:28 pm IST
SHARE ARTICLE
PUNJAB POLICE ARRESTS THREE MORE MEMBERS OF DRONE-BASED ARMS/AMMUNITIONS SMUGGLING MODULE
PUNJAB POLICE ARRESTS THREE MORE MEMBERS OF DRONE-BASED ARMS/AMMUNITIONS SMUGGLING MODULE

1 ਕਰੋੜ ਰੁਪਏ ਦੀ ਨਕਦੀ, 18 ਹਥਿਆਰ, 500 ਗ੍ਰਾਮ ਹੈਰੋਇਨ ਬਰਾਮਦ

- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

- ਹੁਣ ਤੱਕ ਇੱਕ ਕੈਦੀ ਸਮੇਤ ਉਕਤ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ,  ਹੋਰ ਗ੍ਰਿਫ਼ਤਾਰੀਆਂ ਜਲਦ

ਚੰਡੀਗੜ੍ਹ,ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਦਾ ਨਵਾਂ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਹੁਣ ਤੱਕ ਇਸ ਮੋਡਿਊਲ ਦੇ ਕੁੱਲ ਪੰਜ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਬਰਵਾਲਾ ਜਿਲਾ ਤਰਨਤਾਰਨ, ਹਰਚੰਦ ਸਿੰਘ ਅਤੇ ਗੁਰਸਾਹਿਬ ਸਿੰਘ ਦੋਵੇਂ ਵਾਸੀ ਵਲਟੋਹਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਦੇ ਕਬਜ਼ੇ ‘ਚੋਂ 1.01 ਕਰੋੜ ਰੁਪਏ ਦੀ ਨਕਦੀ, 500 ਗ੍ਰਾਮ ਹੈਰੋਇਨ, 17 ਪਿਸਤੌਲ ਸਮੇਤ 400 ਜ਼ਿੰਦਾ ਕਾਰਤੂਸ, ਇਕ ਐਮਪੀ-4 ਰਾਈਫਲ ਸਮੇਤ 300 ਜ਼ਿੰਦਾ ਕਾਰਤੂਸ, ਦੋ ਭਾਰ ਤੋਲਣ ਵਾਲੀਆਂ ਮਸ਼ੀਨਾਂ ਅਤੇ ਦੋ ਨੋਟ ਗਿਣਨ ਵਾਲੀਆਂ ਮਸ਼ੀਨਾਂ ਬਰਾਮਦ ਕੀਤੀਆਂ ਹਨ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਪੁਲਸ ਟੀਮ ਨੇ ਇਸ ਮੋਡਿਊਲ ਦੇ ਦੋ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਸੀ, ਜਿਸ ਵਿਚ ਇਕ ਕੈਦੀ ਜਸਕਰਨ ਸਿੰਘ ਅਤੇ ਉਸ ਦੇ ਸਾਥੀ ਰਤਨਬੀਰ ਸਿੰਘ ਵਜੋਂ ਪਛਾਣ ਕੀਤੀ ਗਈ ਸੀ, ਉਨਾਂ ਵਲੋਂ ਦੱਸੇ ਟਿਕਾਣਿਆਂ ਤੋਂ ਕੁੱਲ 10 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਸਨ ਅਤੇ ਹੁਣ ਪਿਸਤੌਲਾਂ ਦੀ ਬਰਾਮਦਗੀ ਦੀ ਕੁੱਲ ਗਿਣਤੀ 27 ਤੱਕ ਪਹੁੰਚ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਜਸਕਰਨ ਸਿੰਘ ਅਤੇ ਰਤਨਬੀਰ ਸਿੰਘ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਨਾਂ ਦੇ ਸਾਥੀ ਸੁਰਿੰਦਰ ਨੇ ਪਾਕਿਸਤਾਨ ਤੋਂ ਡਰੋਨਾਂ ਦੀ ਮਦਦ ਨਾਲ ਆਏ ਹਥਿਆਰਾਂ/ਗੋਲੀ ਸਿੱਕੇ ਦੀ ਖੇਪ ਫੜੀ ਸੀ। ਇਸ ਜਾਣਕਾਰੀ ’ਤੇ ਅਧਾਰਤ ਕਾਰਵਾਈ ਕਰਦਿਆਂ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਰਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਦੇ ਨਾਲ ਛੇ ਮੈਗਜੀਨਾਂ ਅਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ।

ਉਨਾਂ ਦੱਸਿਆ ਕਿ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੁਰਿੰਦਰ ਜਸਕਰਨ ਸਿੰਘ ਦੇ ਨਿਰਦੇਸ਼ਾਂ ‘ਤੇ ਰਤਨਬੀਰ ਤੋਂ ਖੇਪ ਚੁੱਕ ਕੇ ਦੋ ਭਰਾਵਾਂ ਹਰਚੰਦ ਅਤੇ ਗੁਰਸਾਹਿਬ ਤੱਕ ਪਹੁੰਚਾਉਂਦਾ ਸੀ, ਪੁਲਿਸ ਟੀਮਾਂ ਨੇ ਉਨਾਂ ਦੋਵਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਨੇ ਉਨਾਂ ਦੋਵਾਂ ਦੇ ਕਬਜ਼ੇ ‘ਚੋਂ 7 ਪਿਸਤੌਲ, ਇਕ ਐੱਮ.ਪੀ.-4 ਰਾਈਫਲ ਅਤੇ 500 ਗ੍ਰਾਮ ਹੈਰੋਇਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ, ਭਾਰ ਤੋਲਣ ਵਾਲੀ ਮਸ਼ੀਨ ਅਤੇ ਕਰੰਸੀ ਗਿਣਨ ਦੀਆਂ ਮਸ਼ੀਨਾਂ ਸਮੇਤ ਬਕਾਇਆ ਖੇਪ  ਬਰਾਮਦ ਕੀਤੀ ਹੈ।

ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਈਆਂ ਹੋਰ ਖੇਪਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਿਸੇ ਹੋਰ ਅਣਪਛਾਤੇ ਵਿਅਕਤੀਆਂ ਨੂੰ ਖੇਪ ਤਾਂ ਨਹੀਂ ਦਿੱਤੀ ਗਈ।  ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜਮ ਜਸਕਰਨ ਨੇ ਕਬੂਲਿਆ ਕਿ ਉਹ ਆਸਿਫ ਨਾਂ ਦੇ ਪਾਕਿਸਤਾਨੀ ਤਸਕਰ ਦੇ ਸੰਪਰਕ ਵਿੱਚ ਸੀ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਂਦਾ ਸੀ ਅਤੇ ਰਤਨਬੀਰ ਉਸਦੇ ਨਿਰਦੇਸ਼ਾਂ ’ਤੇ ਉਕਤ ਖੇਪ ਨੂੰ  ਪ੍ਰਾਪਤ  ਕਰਦਾ ਸੀ। ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮਿ੍ਰਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 30 ਮਿਤੀ 04.10.2022 ਨੂੰ ਤਹਿਤ ਪਹਿਲਾਂ ਹੀ  ਮਾਮਲਾ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement