ਸਿਹਤ ਮੰਤਰੀ ਨੇ ਡਾਇਰੈਕਟਰ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਦੇ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ
Published : Oct 8, 2022, 6:59 am IST
Updated : Oct 8, 2022, 6:59 am IST
SHARE ARTICLE
image
image

ਸਿਹਤ ਮੰਤਰੀ ਨੇ ਡਾਇਰੈਕਟਰ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਦੇ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ


ਚੰਡੀਗੜ੍ਹ, 7 ਅਕਤੂਬਰ : ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਨੂੰ  ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਸ਼ੁਕਰਵਾਰ ਸ਼ਾਮ ਡਾਇਰੈਕਟਰ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ |
ਉਨ੍ਹਾਂ ਦਸਿਆ ਕਿ ਇਹ ਚੈਕਿੰਗ ਆਮ ਲੋਕਾਂ ਨੂੰ  ਸਰਕਾਰੀ ਵਿਭਾਗਾਂ ਵਿੱਚ ਡਾਕਟਰੀ ਸੇਵਾਵਾਂ ਲੈਣ ਦੌਰਾਨ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ | ਮੰਤਰੀ ਨੇ ਵੱਖ-ਵੱਖ ਸ਼ਾਖਾਵਾਂ ਦੇ ਦਫਤਰਾਂ ਵਾਲੀ ਬਹੁ-ਮੰਜ਼ਿਲਾ ਇਮਾਰਤ ਦੇ ਹਰੇਕ ਕਮਰੇ ਦੀ ਨਿੱਜੀ ਤੌਰ 'ਤੇ ਜਾਂਚ ਕੀਤੀ | ਉਨਾਂ ਦਫਤਰ ਦੇ ਕਰਮਚਾਰੀਆਂ, ਅਧਿਕਾਰੀਆਂ ਦੀਆਂ ਸੀਟਾਂ 'ਤੇ ਉਨਾਂ ਦੀ ਹਾਜਰੀ ਵੀ ਚੈੱਕ ਕੀਤੀ | ਇਸ ਤੋਂ ਇਲਾਵਾ ਜਿਹੜੇ ਕਰਮਚਾਰੀ ਕਿਸੇ ਸਰਕਾਰੀ ਕੰਮ ਲਈ ਦੌਰੇ 'ਤੇ ਗਏ ਸਨ, ਉਨਾਂ ਦੀ ਲੋਕੇਸ਼ਨ ਵੀ ਚੈੱਕ ਕੀਤੀ ਗਈ | ਸਿਹਤ ਮੰਤਰੀ ਵੱਲੋਂ ਦਫਤਰ ਵਿੱਚ ਮੁਲਾਜਮਾਂ ਦੀ ਹਾਜਰੀ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |
ਜੌੜਾਮਾਜਰਾ ਨੇ ਅਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਸੁਧਾਰ

 ਲਿਆਉਣ ਲਈ ਵਚਨਬੱਧ ਹੈ ਤਾਂ ਜੋ ਆਮ ਲੋਕਾਂ ਨੂੰ  ਨਾਗਰਿਕ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ |
ਉਨਾਂ ਅੱਗੇ ਕਿਹਾ ਕਿ ਅੱਜ ਗੈਰਹਾਜਰ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਡਾ ਮੰਤਵ ਪ੍ਰਸ਼ਾਸਨਿਕ ਕੰਮ ਕਾਜ 'ਚ ਸੁਧਾਰ ਲਿਆਉਣਾ ਹੈ ਅਤੇ ਸਰਕਾਰ ਦਾ ਕਿਸੇ ਨੂੰ  ਡਰਾਉਣ-ਧਮਕਾਉਣ ਦਾ ਕੋਈ ਇਰਾਦਾ ਨਹੀਂ ਹੈ |

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement