ਲੁਧਿਆਣਾ 'ਚ ਤਿੰਨ ਦਿਨਾਂ ਤੋਂ ਲਾਪਤਾ ਗੱਤਕਾ ਖਿਡਾਰੀ ਦੀ ਮਿਲੀ ਲਾਸ਼

By : GAGANDEEP

Published : Oct 8, 2023, 8:55 pm IST
Updated : Oct 8, 2023, 8:55 pm IST
SHARE ARTICLE
PHOTO
PHOTO

ਲਾਸ਼ ਦੇ ਵੱਢੇ ਹੋਏ ਹਨ ਦੋਵੇਂ ਹੱਥ

 

ਲੁਧਿਆਣਾ: ਲੁਧਿਆਣਾ 'ਚ ਗੱਤਕਾ ਖਿਡਾਰੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਐਤਵਾਰ ਨੂੰ ਪੱਖੋਵਾਲ ਰੋਡ 'ਤੇ ਕੁੱਤੀ ਵਿਲਾ ਕਾਲੋਨੀ 'ਚੋਂ ਮਿਲੀ। ਲਾਸ਼ ਦੇ ਦੋਵੇਂ ਹੱਥ ਵੱਢੇ ਹੋਏ ਹਨ। ਲਾਸ਼ ਦੀ ਹਾਲਤ ਖਰਾਬ ਹੋ ਚੁੱਕੀ ਸੀ ਅਤੇ ਉਸ 'ਤੇ ਕੀੜੇ-ਮਕੌੜੇ ਘੁੰਮ ਰਹੇ ਸਨ।

ਇਹ ਵੀ ਪੜ੍ਹੋ: ਬਠਿੰਡਾ 'ਚ ਇਕ ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ  

ਮ੍ਰਿਤਕ ਦੀ ਪਛਾਣ ਰਘੁਬੀਰ ਸਿੰਘ ਵਾਸੀ ਪਿੰਡ ਬੱਲੋਵਾਲ ਵਜੋਂ ਹੋਈ ਹੈ। ਉਹ ਬੀਤੀ 5 ਅਕਤੂਬਰ ਤੋਂ ਲਾਪਤਾ ਸੀ। ਉਸ ਦਾ ਮੋਬਾਈਲ ਲਾਸ਼ ਕੋਲ ਪਿਆ ਸੀ।
ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸਦਰ ਥਾਣੇ ਦੇ ਐਸਐਚਓ ਗੁਰਪ੍ਰੀਤ ਸਿੰਘ ਮੌਕੇ ’ਤੇ ਪੁੱਜੇ।

ਇਹ ਵੀ ਪੜ੍ਹੋ:  ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਹੈ। ਰਘੁਬੀਰ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਰਘੁਬੀਰ ਗਤਕਾ ਖੇਡ ਵਿੱਚ ਕਈ ਤਗਮੇ ਜਿੱਤ ਚੁੱਕਾ ਹੈ। ਇਸ ਸਮੇਂ ਉਹ ਡਰਾਈਵਰ ਵਜੋਂ ਕੰਮ ਕਰਦਾ ਸੀ।
 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement