ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਰੋਧੀਆਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ; ਤੈਅ ਕੀਤਾ ‘ਪੰਜਾਬ ਦਿਵਸ’ ਵਾਲਾ ਦਿਨ
Published : Oct 8, 2023, 11:00 am IST
Updated : Oct 8, 2023, 3:27 pm IST
SHARE ARTICLE
CM Bhagwant Mann challenges opposition parties for open live debate
CM Bhagwant Mann challenges opposition parties for open live debate

"ਆ ਜਾਉ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤਕ ਕਿਸ ਨੇ ਅਤੇ ਕਿਵੇਂ ਲੁੱਟਿਆ 'ਤੇ ਬਹਿਸ ਕਰੀਏ"

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਪੰਜਾਬ ਦੇ ਮਸਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿਤੀ ਹੈ। ਇਸ ਦੇ ਲਈ ਉਨ੍ਹਾਂ ਨੇ 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਤੈਅ ਕੀਤਾ ਹੈ।

ਮੁੱਖ ਮੰਤਰੀ ਨੇ ਐਕਸ ’ਤੇ ਲਿਖਿਆ, “ਭਾਜਪਾ ਪ੍ਰਧਾਨ ਸੁਨੀਲ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤਕ ਕਿਸ ਨੇ ਅਤੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ...ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ”।

ਇਸ ਦੇ ਨਾਲ ਹੀ ਉਨ੍ਹਾਂ ਵਿਰੋਧੀ ਆਗੂਆਂ ਨੂੰ ਅੱਗੇ ਕਿਹਾ ਕਿ ਤੁਸੀਂ ਅਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਗਾਉਣੇ ਪੈਂਦੇ।

ਸੁਨੀਲ ਜਾਖੜ ਦਾ ਮੁੱਖ ਮੰਤਰੀ ਨੂੰ ਜਵਾਬ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਐਕਸ 'ਤੇ ਲਿਖਿਆ, " ਤੂੰ ਇਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ ! ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ।  ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ’ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਗੋਡੇ ਟੇਕੇ"।

ਸੁਨੀਲ ਜਾਖੜ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਬੂਲਿਆ ਸੱਦਾ

ਮੁੱਖ ਮੰਤਰੀ ਦੇ ਸੱਦੇ ਨੂੰ ਮਨਜ਼ੂਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ ਭਗਵੰਤ ਮਾਨ ਤੁਹਾਡੇ ਵਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ 'ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰਡ ਜੱਜ ਜਾਂ ਜਿਹੜੀ ਸ਼ਖ਼ਸੀਅਤ 'ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ”।

 

ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਕੀਤਾ ਸਵਾਲ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ ’ਤੇ ਲਿਖਿਆ, “ ਮਾਨਯੋਗ ਮੁੱਖ ਮੰਤਰੀ ਸਾਹਿਬ, ਪਿਛਲੇ ਡੇਢ ਸਾਲ ਵਿਚ ਜਦੋਂ ਵੀ ਤੁਹਾਡੇ ਤੋਂ ਕੋਈ ਸਵਾਲ ਪੁੱਛਿਆ ਗਿਆ ਹੈ ਜਾਂ ਕੋਈ ਸਲਾਹ ਦਿਤੀ ਗਈ ਹੈ, ਤੁਸੀਂ ਅਕਸਰ ਮੁੱਦੇ ਤੋਂ ਧਿਆਨ ਭਟਕਾਉਣ ਵਾਸਤੇ ਇਸ ਤਰ੍ਹਾਂ ਦੀ ਚਰਚਾ ਛੇੜ ਦਿੰਦੇ ਹੋ। ਚੰਗਾ ਹੁੰਦਾ ਜੇਕਰ ਤੁਸੀਂ ਐਸ.ਵਾਈ.ਐਲ. ਦੇ ਮੁੱਦੇ 'ਤੇ ਚਰਚਾ ਕਰਨ ਲਈ ਸਾਰੀਆਂ ਪਾਰਟੀਆਂ ਦੇ ਲੀਡਰ ਸਾਹਿਬਾਨਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨਾਲ ਇਕ ਸਾਰਥਕ ਚਰਚਾ ਕਰਦੇ। ਲੋਕਤੰਤਰ ਵਿਚ ਵੈਸੇ ਤਾਂ ਵਿਰੋਧੀ ਧਿਰ ਅਤੇ ਜਨਤਾ ਸੱਤਾਧਾਰੀ ਸਰਕਾਰ ਤੋਂ ਸਵਾਲ ਪੁੱਛਦੀ ਹੈ ਪਰ ਤੁਹਾਡੀ ਸਰਕਾਰ ‘ਬਦਲਾਅ’ ਦੀ ਸਰਕਾਰ ਹੈ, ਇਸ ਕਰਕੇ ਤੁਸੀਂ ਸਵਾਲ ਵਿਰੋਧੀਆਂ ਨੂੰ ਪੁੱਛਦੇ ਹੋ”।

ਰਾਜਾ ਵੜਿੰਗ ਨੇ ਅੱਗੇ ਲਿਖਿਆ, “ ਮਾਨ ਸਾਹਿਬ! ਬਹਿਸ ਨੂੰ ਸਾਰਥਕ ਬਣਾਉਣ ਲਈ ਅਤੇ ਸੂਬੇ ਦੀ ਸਹੀ ਸਤਿਥੀ ਲੋਕਾਂ ਸਾਹਮਣੇ ਜਨਤਕ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਹੇਠ ਲਿਖੇ ਸਵਾਲਾਂ ਦੇ ਜਵਾਬ ਪੰਜਾਬ ਦੇ ਲੋਕਾਂ ਨੂੰ ਉਪਲਬਧ ਕਰਾਓ:-

1. ਪੰਜਾਬ ਵਿਚ ਅਪਰਾਧਿਕ ਮਾਮਲੇ ਡੇਢ ਸਾਲ ਵਿਚ ਕਿਸ ਦਰ ਨਾਲ ਵਧੇ ਹਨ?

2. ਪੰਜਾਬ ਵਿਚ ਨਸ਼ਿਆਂ ਵਿਚ ਕਿੰਨਾ ਵਾਧਾ ਹੋਇਆ ਹੈ ਅਤੇ ਸਾਡੇ ਕਿੰਨੇ ਨੌਜਵਾਨਾਂ ਦੀਆਂ ਮੌਤਾਂ ਨਸ਼ਿਆਂ ਨਾਲ ਹੋਈਆਂ ਹਨ।

3. ਪੰਜਾਬ ਦੇ ਕਰਜ਼ੇ ਵਿਚ ਕਿੰਨਾ ਵਾਧਾ ਹੋਇਆ ਹੈ?

4. ਪੰਜਾਬ ਵਿਚ ਪਿਛਲੇ ਡੇਢ ਸਾਲ ਦੌਰਾਨ ਕਿੰਨੇ ਕਿਸਾਨਾਂ ਨੇ ਖੁਦਕਸ਼ੀਆਂ ਕੀਤੀਆਂ ਹਨ?

5. ਤੁਹਾਡੇ ਕਾਰਜਕਾਲ ਦੌਰਾਨ ਤੁਸੀਂ ਕਿਹੜੇ ਕਿਹੜੇ ਵਿਭਾਗਾਂ ਵਿਚ ਇਸ਼ਤਿਹਾਰ ਦੇ ਕੇ ਨਵੀਂ ਭਰਤੀ ਕੀਤੀ ਹੈ। 

6. ਪੰਜਾਬ ਦੇ ਖਜ਼ਾਨੇ ਵਿਚੋਂ ਕਿੰਨਾ ਪੈਸਾ ਤੁਸੀਂ ਮਸ਼ਹੂਰੀਆਂ ‘ਤੇ ਲਗਾਇਆ ਹੈ?

7. ਤੁਸੀਂ ਹੜ੍ਹ ਪੀੜਤਾਂ ਨੂੰ ਕੁੱਲ ਕਿੰਨੇ ਪੈਸੇ ਦਿਤੇ ਹਨ? ਪ੍ਰਤੀ ਏਕੜ ਕਿਸਾਨਾਂ ਨੂੰ ਕਿੰਨਾ ਮੁਆਵਜ਼ਾ ਦਿਤਾ ਹੈ?
ਰਾਜਾ ਵੜਿੰਗ ਨੇ ਕਿਹਾ ਕਿ ਇਨ੍ਹਾਂ ਤੱਥਾਂ ਨੂੰ ਜਨਤਕ ਕਰਨ ਤੋਂ ਬਾਅਦ ਅਸੀਂ ਤੁਹਾਡੇ ਇਹ ਪ੍ਰਸਤਾਵ ਸਵੀਕਾਰ ਕਰਦੇ ਹਾਂ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement