ਪ੍ਰਤਾਪ ਬਾਜਵਾ ਨੇ CM ਭਗਵੰਤ ਮਾਨ ਦੀ ਚੁਣੌਤੀ ਨੂੰ ਸ਼ਰਤਾਂ ਸਮੇਤ ਕੀਤਾ ਸਵੀਕਾਰ

By : GAGANDEEP

Published : Oct 8, 2023, 4:06 pm IST
Updated : Oct 8, 2023, 4:37 pm IST
SHARE ARTICLE
photo
photo

'ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਵਿਚ ਹੋਵੇ ਬਹਿਸ'

 

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਮੈਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਤਰਫੋਂ ਸੀ.ਐੱਮ ਭਗਵੰਤ ਮਾਨ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਪਰ ਕੁਝ ਸ਼ਰਤਾਂ ਹਨ ਕਿ ਇਹ ਬਹਿਸ ਚੰਡੀਗੜ੍ਹ ਦੇ ਇੱਕ ਆਡੀਟੋਰੀਅਮ ਵਿੱਚ ਹੋਣੀ ਚਾਹੀਦੀ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਬਹਿਸ ਚੰਡੀਗੜ੍ਹ ਪੁਲਿਸ ਦੀ ਨਿਗਰਾਨੀ ਵਿੱਚ ਹੋਣੀ ਚਾਹੀਦੀ ਹੈ ਅਤੇ ਪੰਜਾਬ ਪੁਲਿਸ ਬਹਿਸ ਵਿਚ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ: ਖੇਤਾਂ 'ਚ ਲਗਾਈਆਂ ਪਾਣੀ ਦੀਆਂ ਮੋਟਰਾਂ ਚੋਰੀ ਕਰਕੇ ਫਰਾਰ ਹੋਏ ਮੁਲਜ਼ਮ, ਪਰ ਮੌਕੇ 'ਤੇ ਹੀ ਭੁੱਲ ਗਏ ਦੇਸੀ ਪਿਸਤੌਲ 

ਪ੍ਰਤਾਪ ਬਾਜਵਾ ਨੇ ਕਿਹਾ ਕਿ ਬਹਿਸ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦਾ ਸੇਵਾਮੁਕਤ ਜੱਜ ਹੋਣਾ ਚਾਹੀਦਾ ਹੈ ਜੋ ਚਾਰੇ ਧਿਰਾਂ ਨੂੰ ਪ੍ਰਵਾਨ ਹੋਵੇ। ਇਸ ਬਹਿਸ ਵਿੱਚ ਮੋਦੀ ਅਤੇ ਕੇਜਰੀਵਾਲ ਮੀਡੀਆ ਨੂੰ ਅਹਿਮੀਅਤ ਦੇਣ ਦੀ ਬਜਾਏ ਸਾਰੇ ਮੀਡੀਆ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸਵੇਰ ਦੀ ਸੈਰ ਕਰਨ ਗਏ ਪਤੀ-ਪਤਨੀ ਦੇ ਘਰ ਚੋਰ ਨੇ ਮਾਰਿਆ ਡਾਕਾ, 12 ਮਿੰਟ 'ਚ ਲੈ ਗਿਆ 55 ਹਜ਼ਾਰ ਰੁਪਏ 

ਬਹਿਸ ਦਾ ਲਾਈਵ ਟੈਲੀਕਾਸਟ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ, ਪੰਜਾਬ 'ਤੇ ਕਰਜ਼ਾ, ਭ੍ਰਿਸ਼ਟਾਚਾਰ, ਕਾਨੂੰਨ ਵਿਵਸਥਾ, ਮਾਈਨਿੰਗ, ਨਸ਼ੇ ਇਸ ਬਹਿਸ ਵਿੱਚ ਅਹਿਮ ਮੁੱਦੇ ਹੋਣੇ ਚਾਹੀਦੇ ਹਨ। ਇਹ ਬਹਿਸ 2 ਘੰਟੇ ਦੀ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਬਹਿਸ ਵਿੱਚ ਕੋਈ ਗਾਲ੍ਹਾਂ ਨਹੀਂ ਕੱਢਣੀਆਂ ਚਾਹੀਦੀਆਂ ਅਤੇ ‘ਤੂੰ ਮੈਂ ਮੈਂ’ ਨਹੀਂ ਹੋਣੀ ਚਾਹੀਦੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement