Sultanpur Lodhi News : ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ
Sultanpur Lodhi News : ਥਾਣਾ ਤਲਵੰਡੀ ਚੌਧਰੀਆਂ ਦੀ ਅਧੀਨ ਪੈਂਦੇ ਪਿੰਡ ਨੂਰੋਵਾਲ ਨੇੜੇ ਇੱਕ ਪਰਾਲੀ ਦੇ ਡੰਪ ਨੂੰ ਅੱਗ ਲੱਗ ਗਈ। ਗੱਲਬਾਤ ਦੌਰਾਨ ਸੁਖਜਿੰਦਰ ਸਿੰਘ ਨੇ ਸ਼ੰਕਾ ਪ੍ਰਗਟ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਅੱਗ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਅਜੇ ਤੱਕ ਅੱਗ ਲੱਗੀ ਹੋਈ ਹੈ। ਫਾਇਰ ਬ੍ਰਿਗੇਡ ਵੱਲੋ ਪੂਰੀ ਤਨਦੇਹੀ ਨਾਲ ਅੱਗ ਬਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੁਖਜਿੰਦਰ ਸਿੰਘ ਨੇ ਦੱਸਿਆ ਕਿ ਦੋ ਡੰਪ ਸੜਨ ਨਾਲ ਤਕਰੀਬਨ 15 - 16 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਅੱਗ ਲੱਗਣ ਦੀ ਜਾਂਚ ਡੂੰਘਾਈ ਨਾਲ ਕੀਤੀ ਜਾਵੇਗੀ।
(For more news apart from fire broke out at the straw dump, causing a loss of lakhs News in Punjabi, stay tuned to Rozana Spokesman)