Bhawanigarh News : ਮਿੱਟੀ ਨਾਲ ਭਰੀ ਟਰਾਲੀ ਲਿਜਾ ਰਹੇ ਵਿਅਕਤੀ ਦਾ ਗਲਾ ਵੱਢ ਕੇ ਉਤਾਰਿਆ ਮੌਤ ਦੇ ਘਾਟ

By : BALJINDERK

Published : Oct 8, 2024, 10:47 am IST
Updated : Oct 8, 2024, 11:23 am IST
SHARE ARTICLE
 ਮ੍ਰਿਤਕ ਗੁਰਪ੍ਰੀਤ ਸਿੰਘ
ਮ੍ਰਿਤਕ ਗੁਰਪ੍ਰੀਤ ਸਿੰਘ

Bhawanigarh News : ਪਿੰਡ ਨਾਗਰਾ ਤੋਂ ਮਿੱਟੀ ਦੀ ਟਰਾਲੀ ਭਰ ਕੇ ਪਿੰਡ ਗੁੱਜਰਾਂ ਵੱਲ ਜਾ ਰਿਹਾ ਸੀ ਮ੍ਰਿਤਕ

Bhawanigarh News : ਭਵਾਨੀਗੜ੍ਹ ਦੇ ਨੇੜਲੇ ਪਿੰਡ ਨਾਗਰਾ ਤੋਂ ਇਕ ਬੇਹੱਦ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਲਿਜਾ ਰਹੇ ਸੂਲਰਘਰਾਟ ਦੇ ਇਕ ਵਿਅਕਤੀ ਦੇ ਗਲ਼ੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਉਸ ਨੂੰ ਮੌਤੇ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਸੂਲਰਘਰਾਟ ਦੇ ਚਾਚਾ ਰਣ ਸਿੰਘ ਪੁੱਤਰ ਜਗਰੂਪ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਖੇਤੀਬਾੜੀ ਕਰਦਾ ਸੀ। ਜਦੋਂ ਉਹ ਪਿੰਡ ਨਾਗਰੇ ਤੋਂ ਮਿੱਟੀ ਦੀ ਟਰਾਲੀ ਭਰ ਕੇ ਪਿੰਡ ਗੁੱਜਰਾਂ ਵੱਲ ਜਾ ਰਿਹਾ ਸੀ।ਇਸ ਦੌਰਾਨ ਰਸਤੇ ਵਿਚ ਖੜ੍ਹੇ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਉਸ ਦੇ ਟਰੈਕਟਰ ’ਤੇ ਚੜ੍ਹ ਕੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਗਲੇ ’ਤੇ ਵਾਰ ਕਰ ਕੇ ਉਸ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਜਿਸ ਨੂੰ ਇਲਾਜ ਲਈ ਸੰਗਰੂਰ ਹਸਪਤਾਲ ਲਿਜਾਇਆ ਗਿਆ। ਉੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ, ਜਿੱਥੇ ਪਹੁੰਚ ਕੇ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਇਸ ਕਤਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਲਦ ਹੀ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਵਿਅਕਤੀ ਸੂਲਰਘਰਾਟ ਨੇੜਲੇ ਪਿੰਡ ਮੌੜਾਂ ਦਾ ਵਾਸੀ ਦੱਸਿਆ ਜਾਂਦਾ ਹੈ।

(For more news apart from man carrying a trolley full of soil was cut his throat and died  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement