Batala News : ਬਟਾਲਾ ’ਚ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

By : BALJINDERK

Published : Oct 8, 2024, 11:22 am IST
Updated : Oct 8, 2024, 11:22 am IST
SHARE ARTICLE
file photo
file photo

Batala News : ਪਿੰਡ ਵਿਚ ਕਮਾਦ ਦੇ ਖੇਤਾਂ ਕੋਲ ਬੇਹੋਸ਼ੀ ਦੀ ਹਾਲਤ ’ਚ ਪਿਆ ਮਿਲਿਆ ਨੌਜਵਾਨ

Batala News : ਬਟਾਲਾ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਿਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਪਰਮਿੰਦਰ ਸਿੰਘ ਤੇ ਏ. ਐੱਸ. ਆਈ. ਮੰਗਲ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਰਸੂਲਪੁਰ, ਜੋ ਕਿ ਪਿੰਡ ਵਿਚ ਕਮਾਦ ਦੇ ਖੇਤਾਂ ਕੋਲ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ।

ਇਹ ਵੀ ਪੜੋ :Assembly Election Results 2024 : ਭਾਜਪਾ 42 ਤੇ ਕਾਂਗਰਸ 40 ਸੀਟਾਂ 'ਤੇ ਅੱਗੇ,CM ਸੈਣੀ-ਵਿਨੇਸ਼ ਫੋਗਾਟ ਅੱਗੇ, ਦੁਸ਼ਯੰਤ ਚੌਟਾਲਾ ਪਿੱਛੇ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅੱਡਾ ਧੰਦੋਈ ਵਿਖੇ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਜਿਥੋਂ ਡਾਕਟਰਾਂ ਨੇ ਉਕਤ ਵਿਅਕਤੀ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ, ਪਰ ਰਸਤੇ ਵਿਚ ਨੌਜਵਾਨ ਨੇ ਦਮ ਤੋੜ ਦਿੱਤਾ।

ਇਹ ਵੀ ਪੜੋ :Bhawanigarh News : ਮਿੱਟੀ ਨਾਲ ਭਰੀ ਟਰਾਲੀ ਲਿਜਾ ਰਹੇ ਵਿਅਕਤੀ ਦਾ ਗਲਾ ਵੱਢ ਕੇ ਉਤਾਰਿਆ ਮੌਤ ਦੇ ਘਾਟ

ਇਸ ਮੌਕੇ ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨਾਂ ’ਤੇ ਬਣਦੀ ਧਾਰਾ ਤਹਿਤ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

(For more news apart from young man died in mysterious circumstances in Batala News in Punjabi, stay tuned to Rozana Spokesman)

 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement