ਖ਼ਬਰਾਂ |

ਤਾਜ਼ਾ |

ਪਟਿਆਲਾ 'ਚ ਢਾਬਾ ਮਾਲਕ ਵੱਲੋਂ ਏ.ਟੀ.ਓ. 'ਤੇ ਗੰਡਾਸੀ ਨਾਲ ਹਮਲਾ
Published : Oct 8, 2026, 1:52 pm IST
Updated : Oct 8, 2026, 1:52 pm IST
SHARE ARTICLE
Dhaba owner attacks ATO in Patiala
Dhaba owner attacks ATO in Patiala

ਟਰੱਕ ਦੀ ਚੈਕਿੰਗ ਦੌਰਾਨ ਹੋਇਆ ਵਿਵਾਦ, ਮੋਬਾਈਲ ਵੀ ਤੋੜਨ ਦਾ ਦੋਸ਼

ਪਟਿਆਲਾ: ਪਿਹੋਵਾ ਰੋਡ ’ਤੇ ਰੋਡ ਜਗੀਰਾਂ ਨੇੜੇ ਇੱਕ ਢਾਬਾ ਮਾਲਕ ਵੱਲੋਂ ਸਟੇਟ ਟੈਕਸ ਅਫਸਰ (ਏਟੀਓ) ’ਤੇ ਕਥਿਤ ਤੌਰ ’ਤੇ ਗੰਡਾਸੀ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਏਟੀਓ ਦੇ ਸਿਰ ’ਤੇ ਗੰਭੀਰ ਸੱਟ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਏਟੀਓ ਸਮੀਰ ਕੁਮਾਰ ਆਪਣੀ ਟੀਮ ਸਮੇਤ ਰਾਤ ਸਮੇਂ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਰੋਡ ਜਗੀਰਾਂ ਨੇੜੇ ਖੁਦਮੋਰ ਕੋਲ ਸਥਿਤ ਗੋਲਡੀ ਢਾਬੇ ਦੇ ਸਾਹਮਣੇ ਇੱਕ ਟਰੱਕ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਚੈਕਿੰਗ ਦੌਰਾਨ ਟਰੱਕ ਦੇ ਬਿੱਲਾਂ ਦੀ ਜਾਂਚ ਕੀਤੀ ਗਈ। ਜਦੋਂ ਵਾਹਨ ਦੀ ਫੋਟੋ ਪੋਰਟਲ ’ਤੇ ਅਪਲੋਡ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਕਥਿਤ ਤੌਰ ’ਤੇ ਢਾਬਾ ਮਾਲਕ ਗੋਲਡੀ ਅਤੇ ਉਸ ਦੇ ਸਾਥੀਆਂ ਵੱਲੋਂ ਏਟੀਓ ਅਤੇ ਟੀਮ ਨਾਲ ਬਹਿਸ ਕੀਤੀ ਗਈ।

ਦੋਸ਼ ਹੈ ਕਿ ਇਸ ਦੌਰਾਨ ਏਟੀਓ ਦਾ ਮੋਬਾਈਲ ਖੋਹ ਕੇ ਤੋੜ ਦਿੱਤਾ ਗਿਆ। ਇਸ ਤੋਂ ਬਾਅਦ ਢਾਬਾ ਮਾਲਕ ਨੇ ਅੰਦਰੋਂ ਗੰਡਾਸੀ ਲਿਆ ਕੇ ਏਟੀਓ ਸਮੀਰ ਕੁਮਾਰ ਦੇ ਸਿਰ ’ਤੇ ਵਾਰ ਕਰ ਦਿੱਤਾ। ਹਮਲੇ ਵਿੱਚ ਉਨ੍ਹਾਂ ਦੇ ਸਿਰ ਸਮੇਤ ਸਰੀਰ ਦੇ ਹੋਰ ਹਿੱਸਿਆਂ ’ਤੇ ਵੀ ਸੱਟਾਂ ਲੱਗੀਆਂ।ਜ਼ਖਮੀ ਏਟੀਓ ਨੂੰ ਪਹਿਲਾਂ ਨੇੜਲੇ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ, ਜਿੱਥੋਂ ਬਾਅਦ ਵਿੱਚ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ।ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਧਾਰਾ 307, 353, 186 ਸਮੇਤ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਮੁਤਾਬਕ ਕਥਿਤ ਦੋਸ਼ੀ ਗੋਲਡੀ ਆਪਣੇ ਪਰਿਵਾਰ ਸਮੇਤ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement