ਖ਼ਬਰਾਂ |

ਤਾਜ਼ਾ |

ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਤੇ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ
Published : Oct 8, 2026, 3:06 pm IST
Updated : Oct 8, 2026, 3:06 pm IST
SHARE ARTICLE
Jathedar Giani Kuldeep Singh Gargajj strongly condemns the attack on the langar hall of Alamgir Gurdwara Sahib
Jathedar Giani Kuldeep Singh Gargajj strongly condemns the attack on the langar hall of Alamgir Gurdwara Sahib

ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਕਿਹਾ, ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਲਿਖਾਪੜ੍ਹੀ ਕਰਕੇ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਦੇ ਆਦੇਸ਼

ਸ੍ਰੀ ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ ਬਿਰਤੀ ਵਾਲੇ ਲੋਕਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ। 

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸਿੱਖ ਆਗੂਆਂ ਨੇ ਭਾਵੇਂਕਿ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਂਦਿਆਂ ਉਨ੍ਹਾਂ ਨੂੰ ਜੇਲ੍ਹ ਭਿਜਵਾ ਦਿੱਤਾ ਹੈ ਅਤੇ ਕਬਜ਼ੇ ਖਾਲੀ ਕਰਵਾ ਦਿੱਤੇ ਹਨ, ਪਰੰਤੂ ਇਸ ਘਟਨਾ ਪਿੱਛੇ ਕੰਮ ਕਰਦੀ ਮਾਨਸਿਕਤਾ ਪੰਜਾਬ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਮਸਲੇ ਤੋਂ ਤੁਰੰਤ ਹੀ ਸੇਧ ਲੈਂਦਿਆਂ ਪੰਜਾਬ ਅੰਦਰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰੂਆਂ ਦੀ ਇਸ ਪਾਵਨ ਧਰਤੀ ਉੱਤੇ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨ ਕਬਜ਼ੇ ਨਾ ਕਰੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਹੈ ਜੋ ਬਾਹਰੋਂ ਆਏ ਲੋਕ ਬਿਨਾਂ ਕਾਨੂੰਨ ਦੇ ਡਰ ਭੈਅ ਤੋਂ ਕੀਮਤੀ ਥਾਵਾਂ ਉੱਤੇ ਕਬਜ਼ਾ ਕਰ ਰਹੇ ਹਨ, ਜਦਕਿ ਪ੍ਰਸ਼ਾਸਨ ਦੀ ਇਹ ਪਹਿਲੀ ਜ਼ਿੰਮੇਵਾਰੀ ਹੈ ਕਿ ਅਜਿਹਾ ਨਾ ਹੋਵੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਇਸ ਮਾਮਲੇ ਦੀ ਸਮੁੱਚੀ ਰਿਪੋਰਟ ਮੰਗੀ ਗਈ ਹੈ ਅਤੇ ਆਦੇਸ਼ ਕੀਤੇ ਗਏ ਹਨ ਕਿ ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਹ ਆਦੇਸ਼ ਵੀ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਲਿਖਾਪੜ੍ਹੀ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਅੰਦਰ ਕਿਸੇ ਵੀ ਗੁਰਦੁਆਰਾ ਸਾਹਿਬ ਖਾਸਕਰ ਇਤਿਹਾਸਕ ਗੁਰੂ ਘਰਾਂ ਦੇ ਨੇੜੇ ਕੋਈ ਵੀ ਗ਼ੈਰ-ਕਾਨੂੰਨੀ ਢੰਗ ਨਾਲ ਸਾਡੀਆਂ ਬੇਸ਼ਕੀਮਤੀ ਜ਼ਮੀਨਾਂ ਉੱਤੇ ਕਬਜ਼ੇ ਕਰਕੇ ਆਪਣੇ ਟਿਕਾਣੇ ਨਾ ਬਣਾਉਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਹਰ ਇੱਕ ਮਨੁੱਖ, ਲੋੜਵੰਦ ਤੇ ਗ਼ਰੀਬ ਨੂੰ ਗੁਰੂ ਕੇ ਲੰਗਰਾਂ ਵਿੱਚੋਂ ਪ੍ਰਸ਼ਾਦਾ ਛਕਾਉਂਦੇ ਹਨ ਜੋ ਰਹਿੰਦੀ ਦੁਨੀਆ ਤੱਕ ਐਵੇਂ ਹੀ ਜਾਰੀ ਰਹੇਗਾ, ਲੇਕਿਨ ਉਸੇ ਥਾਂ ਉੱਤੇ ਜੇਕਰ ਕੋਈ ਧਾੜਵੀ ਬਣ ਕੇ ਹਮਲਾ ਕਰੇ ਤਾਂ ਸਿੱਖ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਘਟਨਾ ਨਾਲ ਜੋੜਦਿਆਂ ਏ-ਆਈ ਨਾਲ ਤਸਵੀਰਾਂ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਜੋ ਕਿ ਠੀਕ ਵਰਤਾਰਾ ਨਹੀਂ। ਉਨ੍ਹਾਂ ਕਿਹਾ ਇਹ ਸੰਜੀਦਾ ਮਾਮਲਾ ਹੈ ਜਿਸ ਨਾਲ ਕਿਸੇ ਤਰ੍ਹਾਂ ਦੀ ਗਲਤ ਜਾਣਕਾਰੀ ਪੰਜਾਬ ਅੰਦਰ ਮਾਹੌਲ ਨੂੰ ਖਰਾਬ ਕਰ ਸਕਦੀ ਹੈ ਇਸ ਲਈ ਸਮੂਹ ਸਿੱਖ ਇਹ ਯਕੀਨੀ ਬਣਾਉਣ ਕਿ ਤਕਨਾਲੋਜੀ ਦੀ ਵਰਤੋਂ ਸਕਾਰਾਤਮਕ ਕਾਰਜਾਂ ਲਈ ਹੋਵੇ। ਉਨ੍ਹਾਂ ਕਿਹਾ ਕਿ ਏ-ਆਈ ਨਾਲ ਮਨਘੜ੍ਹਤ ਤਸਵੀਰਾਂ ਬਣਾ ਕੇ ਵਾਇਰਲ ਕਰਨੀਆਂ ਬਿਲਕੁਲ ਵੀ ਵਾਜਬ ਨਹੀਂ ਇਸ ਲਈ ਇਸ ਵਰਤਾਰੇ ਤੋਂ ਗੁਰੇਜ਼ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 16 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

16 Nov 2026 1:45 PM

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM
Advertisement