ਖ਼ਬਰਾਂ |

ਤਾਜ਼ਾ |

ਐੱਸ.ਆਈ.ਆਰ. ਦੇ ਵਿਰੋਧ 'ਚ 10 ਅਕਤੂਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਵੇਗੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ
Published : Oct 8, 2026, 2:05 pm IST
Updated : Oct 8, 2026, 2:05 pm IST
SHARE ARTICLE
The Krantikari Kisan Union will participate in the protest demonstration to be Delhi on October 10 against the SIR.
The Krantikari Kisan Union will participate in the protest demonstration to be Delhi on October 10 against the SIR.

ਭਾਰਤ ਵਿੱਚ ਵੋਟ ਦਾ ਅਧਿਕਾਰ ਸਿਰਫ਼ ਚੋਣਾਂ ਵਾਲੇ ਦਿਨ ਵੋਟ ਪਾਉਣ ਤੱਕ ਸੀਮਤ ਨਹੀਂ ਹੈ- ਡਾ. ਦਰਸ਼ਨ ਪਾਲ

ਚੰਡੀਗੜ੍ਹ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਆਲ ਇੰਡੀਆ ਕਮੇਟੀ ਦੀ ਆਨਲਾਈਨ ਮੀਟਿੰਗ ਵਿੱਚ ਦੇਸ਼ ਅੰਦਰ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (Special Intensive Revision – SIR) ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਅਤੇ ਚੋਣ ਕਮਿਸ਼ਨ ਦੇ ਮੁੱਖ ਫ਼ੈਸਲਿਆਂ ਤੇ ਕਾਰਜਪ੍ਰਣਾਲੀ ਖ਼ਿਲਾਫ਼ 10 ਅਕਤੂਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਜਥੇਬੰਦੀ ਵੱਲੋਂ ਸਰਗਰਮ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਮੀਟਿੰਗ ਵਿੱਚ ਕਿਹਾ ਗਿਆ ਕਿ ਵੋਟਰ ਸੂਚੀਆਂ ਵਿੱਚ ਮਨਮਾਨੇ ਢੰਗ ਨਾਲ ਨਾਂ ਸ਼ਾਮਲ ਕਰਨ ਜਾਂ ਕੱਟਣ ਦੀ ਕਿਸੇ ਵੀ ਪ੍ਰਕਿਰਿਆ ਦਾ ਸਿੱਧਾ ਸਬੰਧ ਨਾਗਰਿਕਾਂ ਦੇ ਜਮਹੂਰੀ ਅਧਿਕਾਰਾਂ ਅਤੇ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਦੇ ਅਧਿਕਾਰ ਨਾਲ ਹੈ। ਇਸ ਲਈ ਐੱਸ.ਆਈ.ਆਰ. ਦੇ ਨਾਂ ਹੇਠ ਆਮ ਨਾਗਰਿਕਾਂ, ਖ਼ਾਸ ਕਰਕੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ, ਔਰਤਾਂ, ਪ੍ਰਵਾਸੀ ਮਜ਼ਦੂਰਾਂ ਅਤੇ ਸਮਾਜ ਦੇ ਵਾਂਝੇ ਤਬਕਿਆਂ ਨੂੰ ਵੋਟ ਦੇ ਅਧਿਕਾਰ ਤੋਂ ਬਾਹਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।

ਯੂਨੀਅਨ ਦੇ ਕੌਮੀ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਭਾਰਤ ਵਿੱਚ ਵੋਟ ਦਾ ਅਧਿਕਾਰ ਸਿਰਫ਼ ਚੋਣਾਂ ਵਾਲੇ ਦਿਨ ਵੋਟ ਪਾਉਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਜਮਹੂਰੀ ਪ੍ਰਣਾਲੀ ਵਿੱਚ ਲੋਕਾਂ ਦੀ ਸਿਆਸੀ ਭਾਗੀਦਾਰੀ ਦਾ ਇੱਕ ਬੁਨਿਆਦੀ ਅਧਿਕਾਰ ਹੈ। ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਪਾਰਦਰਸ਼ੀ, ਨਿਰਪੱਖ ਅਤੇ ਸੰਵਿਧਾਨ ਤੇ ਕਾਨੂੰਨ ਦੇ ਅਨੁਸਾਰ ਹੋਣੀ ਚਾਹੀਦੀ ਹੈ। ਅਜਿਹੀ ਕੋਈ ਵੀ ਪ੍ਰਕਿਰਿਆ, ਜਿਸ ਵਿੱਚ ਆਮ ਨਾਗਰਿਕਾਂ ਉੱਤੇ ਆਪਣੀ ਨਾਗਰਿਕਤਾ ਜਾਂ ਵੋਟਰ ਹੋਣ ਦਾ ਸਬੂਤ ਪੇਸ਼ ਕਰਨ ਦਾ ਗੈਰ-ਵਾਜਬ ਬੋਝ ਪਾਇਆ ਜਾਵੇ ਅਤੇ ਜਿਸ ਕਾਰਨ ਅਸਲ ਵੋਟਰਾਂ ਦੇ ਨਾਂ ਵੋਟਰ ਸੂਚੀਆਂ ਵਿੱਚੋਂ ਕੱਟੇ ਜਾਣ, ਜਮਹੂਰੀਅਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਕਿਹਾ ਗਿਆ ਕਿ ਦੇਸ਼ ਦੇ ਕਰੋੜਾਂ ਪੇਂਡੂ ਅਤੇ ਮਿਹਨਤਕਸ਼ ਪਰਿਵਾਰਾਂ ਕੋਲ ਆਪਣੇ ਜਨਮ, ਰਿਹਾਇਸ਼ ਜਾਂ ਪੁਰਾਣੇ ਦਸਤਾਵੇਜ਼ਾਂ ਦਾ ਬਾਕਾਇਦਾ ਰਿਕਾਰਡ ਉਪਲਬਧ ਨਹੀਂ ਹੈ। ਵੱਡੀ ਗਿਣਤੀ ਵਿੱਚ ਕਿਸਾਨ, ਖੇਤ ਮਜ਼ਦੂਰ, ਪੇਂਡੂ ਦਸਤਕਾਰ ਅਤੇ ਪ੍ਰਵਾਸੀ ਮਜ਼ਦੂਰ ਰੁਜ਼ਗਾਰ ਦੀ ਭਾਲ ਵਿੱਚ ਇੱਕ ਥਾਂ ਤੋਂ ਦੂਜੀ ਥਾਂ ਜਾਂਦੇ ਰਹਿੰਦੇ ਹਨ। ਔਰਤਾਂ ਦੇ ਵਿਆਹ ਤੋਂ ਬਾਅਦ ਨਾਂ ਬਦਲਣ, ਰਿਹਾਇਸ਼ ਬਦਲਣ ਅਤੇ ਦਸਤਾਵੇਜ਼ਾਂ ਵਿੱਚ ਨਾਂ ਜਾਂ ਪਤੇ ਸਬੰਧੀ ਛੋਟੀਆਂ-ਮੋਟੀਆਂ ਗਲਤੀਆਂ ਕਾਰਨ ਵੀ ਅਸਲ ਵੋਟਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੀਟਿੰਗ ਵਿੱਚ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਅਸਲ ਵੋਟਰ ਨੂੰ ਸਿਰਫ਼ ਦਸਤਾਵੇਜ਼ਾਂ ਦੀ ਘਾਟ, ਤਕਨੀਕੀ ਗਲਤੀ ਜਾਂ ਪ੍ਰਸ਼ਾਸਨਿਕ ਪ੍ਰਕਿਰਿਆ ਕਾਰਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਚੋਣ ਪ੍ਰਕਿਰਿਆ ਦਾ ਮਕਸਦ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਹੋਣਾ ਚਾਹੀਦਾ ਹੈ, ਨਾ ਕਿ ਉਨ੍ਹਾਂ ਦੇ ਅਧਿਕਾਰ ਖੋਹਣਾ।

ਮੀਟਿੰਗ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਅਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਉੱਤੇ ਵੀ ਗੰਭੀਰ ਸਵਾਲ ਉਠਾਏ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਤੋਂ ਲੋਕ ਨਿਰਪੱਖਤਾ, ਪਾਰਦਰਸ਼ਤਾ ਅਤੇ ਜਮਹੂਰੀ ਜਵਾਬਦੇਹੀ ਦੀ ਉਮੀਦ ਰੱਖਦੇ ਹਨ। ਚੋਣ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਵਿੱਚ ਉੱਠ ਰਹੇ ਸਵਾਲਾਂ ਦਾ ਤਸੱਲੀਬਖ਼ਸ਼ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨਾ ਜ਼ਰੂਰੀ ਹੈ।

ਮੀਟਿੰਗ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 10 ਅਕਤੂਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਜਥੇਬੰਦੀ ਦੀ ਸਰਗਰਮ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਯੂਨੀਅਨ ਦੇ ਅਹੁਦੇਦਾਰ, ਕਾਰਕੁਨ ਅਤੇ ਕਿਸਾਨ ਨੁਮਾਇੰਦੇ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਉੱਠ ਰਹੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨਗੇ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਜਮਹੂਰੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੀਆਂ ਸਮੂਹ ਜਥੇਬੰਦੀਆਂ ਨੂੰ 10 ਅਕਤੂਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement