550 ਸਾਲਾ ਪ੍ਰਕਾਸ਼ ਪੁਰਬ : ਸਿਹਤ ਮੰਤਰੀ ਵਲੋਂ ਮੈਡੀਕਲ ਲਾਊਂਜ ਦੀ ਸਮਰੱਥਾ ਦੁਗਣੀ ਕਰਨ ਦੀ ਹਦਾਇਤ
Published : Nov 8, 2019, 6:04 pm IST
Updated : Nov 8, 2019, 6:04 pm IST
SHARE ARTICLE
Health minister directs administration to double capacity of medical lounge
Health minister directs administration to double capacity of medical lounge

ਮੈਡੀਕਲ ਸਟਾਫ਼ ਤੋਂ ਇਲਾਵਾ ਬਾਈਕ ਐਂਬੂਲੈਂਸ ਵੀ 20 ਤੋਂ ਕੀਤੇ ਜਾਣਗੇ 40 : ਸਿੱਧੂ

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਰਹੀ ਸੰਗਤ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਮੈਡੀਕਲ ਲਾਊਂਜ ਵਿਖੇ ਮਰੀਜ਼ਾਂ ਦੀ ਆਮਦ ਨੂੰ ਵੇਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਲਾਊਂਜ ਦੀ ਸਮਰੱਥਾ ਦੁਗਣੀ ਕਰਨ ਦੀ ਹਦਾਇਤ ਕੀਤੀ ਹੈ। ਅੱਜ ਮੈਡੀਕਲ ਲਾਊਂਜ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੇ ਨਾਲ-ਨਾਲ ਡਾਕਟਰਾਂ ਤੇ ਬਾਕੀ ਪੈਰਾ-ਮੈਡੀਕਲ ਸਟਾਫ਼ ਦੀ ਗਿਣਤੀ ਵੀ ਦੁੱਗਣੀ ਕੀਤੀ ਜਾਵੇ।

Health minister directs administration to double capacity of medical loungeHealth minister directs administration to double capacity of medical lounge

ਉਨ੍ਹਾਂ ਦਸਿਆ ਕਿ ਹੁਣ ਤਕ ਤਕਰੀਬਨ 10,000 ਲੋਕਾਂ ਵਲੋਂ ਇਸ ਲਾਊਂਜ ਤੋਂ ਮੈਡੀਕਲ ਸਹਾਇਤਾ ਲਈ ਵੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੈਡੀਕਲ ਲਾਊਂਜ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।

Health minister directs administration to double capacity of medical loungeHealth minister directs administration to double capacity of medical lounge

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਇਸ ਪਵਿੱਤਰ ਨਗਰੀ 'ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸੰਗਤਾਂ ਵਲੋਂ ਸਰਾਹਿਆ ਜਾ ਰਿਹਾ ਹੈ। ਉਨ੍ਹਾਂ ਪ੍ਰਕਾਬ ਪੁਰਬ ਨਜ਼ਦੀਕ ਹੋਣ ਕਰ ਕੇ ਨਾਨਕ ਨਾਮ ਲੇਵਾ ਸੰਗਤ ਦੀ ਆਮਦ ਵਿਚ ਅਥਾਹ ਵਾਧਾ ਹੋ ਰਿਹਾ ਹੈ ਜਿਸ ਦੇ ਚਲਦਿਆਂ ਮੈਡੀਕਲ ਸਹਾਇਤਾ ਲਈ ਕੀਤੇ ਗਏ ਪ੍ਰਬੰਧਾਂ ਵਿਚ ਵੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਦਸਿਆ ਕਿ ਵਰਤਮਾਨ ਸਮੇਂ ਲਾਊਂਜ ਵਿਚ 2 ਓ.ਪੀ.ਡੀਜ਼. 'ਚ 4 ਡਾਕਟਰਾਂ ਦੀ ਤੈਨਾਤੀ ਕੀਤੀ ਗਈ ਹੈ ਜਿਸ ਨੂੰ ਅੱਜ ਤੋਂ ਹੀ ਦੁੱਗਣਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦਸਿਆ ਭੀੜ ਵਾਲੀਆਂ ਥਾਵਾਂ ਤੋਂ ਐਮਰਜੈਂਸੀ ਮੌਕੇ ਮਰੀਜ਼ਾਂ ਨੂੰ ਲੈ ਕੇ ਆਉਣ ਲਈ ਤੈਨਾਤ 20 ਬਾਈਕ ਐਂਬੂਲੈਂਸਾਂ ਨੂੰ ਵੀ ਜਲਦ ਹੀ 40 ਕਰਵਾਇਆ ਜਾ ਰਿਹਾ ਹੈ।

Health minister directs administration to double capacity of medical loungeHealth minister directs administration to double capacity of medical lounge

ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਟੈਂਟ ਪ੍ਰਬੰਧਕਾਂ ਨੂੰ ਮੈਡੀਕਲ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੀ ਹਦਾਇਤ ਕਰਦਿਆਂ ਟੈਂਟ ਨੂੰ ਨਾਲ ਲੱਗਦੇ ਗਠੜੀ ਘਰ ਵੱਲ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦਾ ਹਰ ਪੱਖੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement