
ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਵੀਰਵਾਰ ਹਲਕੀ ਵਰਖਾ ਹੋਈ ਅਤੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲੀਆਂ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਪੰਜਾਬ ਦੇ ਕਈ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਵੀਰਵਾਰ ਹਲਕੀ ਵਰਖਾ ਹੋਈ ਅਤੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲੀਆਂ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਕੁਝ ਥਾਵਾਂ 'ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਚੰਡੀਗੜ੍ਹ ਵਿਚ ਵੀ ਵੀਰਵਾਰ ਵਰਖਾ ਹੋਈ, ਜਿਸ ਕਾਰਨ ਮੌਸਮ ਠੰਡਾ ਹੋ ਗਿਆ। ਸ਼ਹਿਰ ਵਿਚ ਸ਼ਾਮ ਤੱਕ 7 ਮਿਲੀਮੀਟਰ ਮੀਂਹ ਪੈ ਚੁੱਕਾ ਸੀ।
Heavy Rains
ਅੰਬਾਲਾ, ਰੋਹਤਕ, ਸਿਰਸਾ, ਹਿਸਾਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਹਲਕੀ ਵਰਖਾ ਹੋਈ ਅਤੇ ਆਸਮਾਨ ਵਿਚ ਛਾਏ ਸਮੋਗ ਤੋਂ ਲੋਕਾਂ ਨੂੰ ਰਾਹਤ ਮਿਲੀ।ਚੰਡੀਗੜ੍ਹ ਵਿਚ ਵੀਰਵਾਰ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਸੀ। ਬਠਿੰਡਾ ਵਿਚ ਇਹ 17, ਗੁਰਦਾਸਪੁਰ ਵਿਚ 14, ਜਲੰਧਰ ਨੇੜੇ ਆਦਮਪੁਰ ਵਿਚ 16 ਅਤੇ ਪਠਾਨਕੋਟ ਵਿਚ 15 ਸੀ।
Heavy Rains
ਹਿਮਾਚਲ ਪ੍ਰਦੇਸ਼ ਦੇ ਕਈ ਉਚੇਰੇ ਇਲਾਕਿਆਂ ਵਿਚ ਬਰਫ ਪਈ ਅਤੇ ਨੀਵੇਂ ਇਲਾਕਿਆਂ ਵਿਚ ਮੀਂਹ ਪਿਆ। ਮਨਾਲੀ ਵਿਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਸੀ। ਸ਼ਿਮਲਾ ਵਿਚ ਇਹ ਤਾਪਮਾਨ 5 ਡਿਗਰੀ ਸੀ। ਭੁੰਤਰ ਵਿਚ 10, ਧਰਮਸ਼ਾਲਾ ਵਿਚ 12, ਮੰਡੀ ਵਿਚ 14, ਕਾਂਗੜਾ ਵਿਚ 13 ਅਤੇ ਕਲਪਾ ਵਿਚ 2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।