ਲਾਇਨ ਕਲੱਬ ਸੇਵਾ ਬੇਗੋਵਾਲ ਦਾ ਸ਼ਲਾਘਾਯੋਗ ਉਪਰਾਲਾ
Published : Nov 8, 2019, 3:28 pm IST
Updated : Nov 8, 2019, 5:30 pm IST
SHARE ARTICLE
Line Club Service Begoval
Line Club Service Begoval

ਪ੍ਰਕਾਸ਼ ਪੁਰਬ ਮੌਕੇ ਲਗਾਇਆ ਖੂਨਦਾਨ ਤੇ ਮੈਡੀਕਲ ਕੈਂਪ

ਟਾਂਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਸੰਗਤਾਂ ਵੱਲੋਂ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਹੀ ਸਿੱਖ ਸੰਗਤਾਂ ਵੱਲੋਂ ਵੀ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਅਨੋਖੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਦਰਅਸਲ, ਬੇਗੋਵਾਲ 'ਚ ਲਾਇਨ ਕਲੱਬ ਸੇਵਾ ਬੇਗੋਵਾਲ ਵੱਲੋ ਪ੍ਰਕਾਸ਼ ਪੁਰਬ ਮੌਕੇ ਨਿਵੇਕਲਾ ਉਪਰਾਲਾ ਕਰਦਿਆਂ ਕਲੱਬ ਪ੍ਰਧਾਨ ਲਾਈਨਜ਼ ਵਿਰਸਾ ਸਿੰਘ ਦੀ ਅਗਵਾਈ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ।

Line Club Service Begowal Line Club Service Begowal ਇਸ ਮੌਕੇ ਕੈਂਪ ਦੌਰਾਨ ਸੀਨੀਅਰ ਲਾਈਨਜ਼ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਖਤਮ ਕਰ ਕੇ ਸਾਨੂੰ ਆਪਸੀ ਸਾਂਝ ਤੇ ਪਿਆਰ ਦਾ ਸੁਨੇਹਾ ਦਿੱਤਾ ਹੈ ਅਤੇ ਸਾਰਿਆਂ ਨੂੰ ਆਪਸੀ ਪਿਆਰ ਤੇ ਸਤਿਕਾਰ ਨਾਲ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੁੰਦਾ ਹੈ। ਇਹੀ ਗੁਰੂ ਨਾਨਦ ਦੇਵ ਜੀ ਦੇ ਅਸੂਲਾਂ ਤੇ ਚੱਲਣ ਦਾ ਸਭ ਤੋਂ ਵੱਡਾ ਉਪਰਾਲਾ ਹੈ।

Line Club Service Begowal Line Club Service Begowal ਲਗਭਗ 70 ਯੂਨਿਟ ਬਲੱਡ ਇਕੱਠਾ ਕਰ ਕੇ ਉੱਥੇ ਹੀ ਕਲੱਬ ਪ੍ਰਧਾਨ ਵਿਰਸਾ ਸਿੰਘ ਨੇ ਕਿਹਾ ਕਿ ਕਲੱਬ ਵੱਲੋਂ ਮਾਨਵਤਾ ਦੀ ਸੇਵਾ ਕਰਨ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਵਿਚ ਨੌਜਵਾਨਾਂ ਵੀ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਹਨਾਂ ਅੱਗੇ ਦਸਿਆ ਕਿ ਇਹ ਕਲੱਬ ਮਾਨਵਤਾ ਦੀ ਸੇਵਾ ਲਈ ਕੰਮ ਕਰਦੀ ਰਹੇਗੀ। ਇਹ ਸੇਵਾ ਲਗਾਤਾਰ 4 ਸਾਲਾਂ ਤੋਂ ਜਾਰੀ ਹੈ। ਇਸ ਦਾ ਮਕਸਦ ਇਹੀ ਹੁੰਦਾ ਹੈ ਕਿ ਖੂਨਦਾਨ ਕਰ ਕੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ।

Line Club Service Begowal Line Club Service Begowalਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਅਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ। ਦੱਸ ਦੇਈਏ ਕਿ ਖੂਨਦਾਨ ਤੇ ਮੈਡੀਕਲ ਕੈਂਪ ਦੌਰਾਨ ਸਾਰੇ ਲੋਕਾਂ ਨੇ ਸੇਵਾ ਦੇ ਮਿਸ਼ਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਸਮਾਜ ਸੇਵਾ ਕਰਨਾ ਉਹਨਾਂ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਮੌਕੇ 'ਤੇ ਖੂਨਦਾਨ ਕੈਂਪ ਵਿਚ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement