
ਬੁੱਧਵਾਰ ਅਤੇ ਵੀਰਵਾਰ ਨੂੰ 7.6 ਐੱਮ. ਐੱਮ. ਮੀਂਹ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ : ਸਿਟੀ ਬਿਊਟੀਫੁਲ ਚੰਡੀਗੜ੍ਹ 'ਚ ਬੁੱਧਵਾਰ ਦੇਰ ਰਾਤ ਅਤੇ ਵੀਰਵਾਰ ਨੂੰ ਪਏ ਮੀਂਹ ਕਾਰਨ ਠੰਡ ਵਧ ਗਈ ਹੈ। ਵੀਰਵਾਰ ਸ਼ਾਮ ਨੂੰ ਚੱਲੀਆਂ ਤੇਜ਼ ਹਵਾਵਾਂ ਨੇ ਲੋਕਾਂ ਨੂੰ ਰਜਾਈਆ ਕੱਢਣ ਲਈ ਮਜ਼ਬੂਰ ਕਰ ਦਿੱਤਾ ਹੈ। ਮੀਂਹ ਕਾਰਨ ਜਿੱਥੇ ਪਾਰੇ 'ਚ ਗਿਰਾਵਟ ਆਈ ਹੈ, ਉੱਥੇ ਹੀ ਠੰਡ ਵਧ ਗਈ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16.4 ਡਿਗਰੀ ਦਰਜ ਕੀਤਾ ਗਿਆ।
ਬੁੱਧਵਾਰ ਅਤੇ ਵੀਰਵਾਰ ਨੂੰ 7.6 ਐੱਮ. ਐੱਮ. ਮੀਂਹ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਹਿਮਾਲਿਆ ਖ਼ਿੱਤੇ ਵਿਚ ਪਛਮੀ ਹਲਚਲ ਕਾਰਨ ਦਿੱਲੀ ਸਮੇਤ ਉੱਤਰ ਦੇ ਮੈਦਾਨੀ ਇਲਾਕਿਆਂ ਵਿਚ ਸਰਦ ਹਵਾਵਾਂ ਨੇ ਠੰਢ ਪੈਦਾ ਕਰ ਦਿਤੀ ਹੈ। ਉੱਤਰ ਭਾਰਤ ਦੇ ਕਈ ਇਲਾਕਿਆਂ ਵਿਚ ਬੁਧਵਾਰ ਰਾਤ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਅਤੇ ਅਗਲੇ ਦੋ ਦਿਨਾਂ ਦੌਰਾਨ ਵੀ ਮੀਂਹ ਪੈਣ ਦਾ ਅਨੁਮਾਨ ਹੈ। ਮੌਸਮ ਵਿਗਿਆਨੀਆਂ ਮੁਤਾਬਕ ਅਗਲੇ ਦੋ ਦਿਨਾਂ ਵਿਚ ਤਾਪਮਾਨ ਵਿਚ ਕਮੀ ਹੋਣ ਨਾਲ ਸਰਦ ਮੌਸਤ ਦੀ ਦਸਤਕ ਹੋ ਜਾਵੇਗੀ।