ਜੰਡ ਦਾ ਦਰਖ਼ਤ ਯਾਦ ਕਰਵਾਉਂਦਾ ਹੈ 1921 ਦਾ ਸਾਕਾ 
Published : Nov 8, 2019, 11:19 am IST
Updated : Nov 8, 2019, 11:19 am IST
SHARE ARTICLE
Saka of 1921 reminds us of the tree jand
Saka of 1921 reminds us of the tree jand

ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਮੁਕੱਦਸ ਅਸਥਾਨ ਹੈ ਜਿੱਥੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ ਸੀ।

ਅੰਮ੍ਰਿਤਸਰ: ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਚ ਸ਼ਹੀਦ ਸਿੰਘਾਂ ਦੀ ਯਾਦ ਵਿਚ ਮੌਜੂਦ ਇਕ ਜੰਡ ਦੇ ਦਰਖ਼ਤ ਦੇ ਦਰਸ਼ਨ ਕਰ ਕੇ 20 ਫਰਵਰੀ ਦੇ ਸਾਕੇ ਦੀ ਯਾਦ ਤਾਜ਼ਾ ਹੋ ਜਾਂਦੀ ਹੈ ਅਤੇ ਇਸ ਦੇ ਇਤਿਹਾਸ ਨੂੰ ਪੜ੍ਹ ਕੇ ਅੱਖਾਂ ਵੀ ਨਮ ਹੋ ਜਾਂਦੀਆਂ ਹਨ।

Shri Nankana SahibShri Nankana Sahib

ਇਸ ਸਬੰਧ ਵਿਚ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਚ ਅੰਗਰੇਜ਼ਾਂ ਦਾ ਕਬਜ਼ਾ ਹੋਣ ਤੋਂ ਬਾਅਦ ਮਹੰਤਾਂ ਨੇ ਅੰਗਰੇਜ਼ਾਂ ਨਾਲ ਮਿਲੀਭਗਤ ਕਰ  ਕੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਤੇ ਕਬਜ਼ਾ ਕਰ ਕੇ ਮਨਮਾਨੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ, ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੇ ਨਾਲ ਆਉਣ ਵਾਲੇ ਯਾਤਰੀਆਂ ਨਾਲ ਵੀ ਬੇਹੱਦ ਬਦਸਲੂਕੀ ਕੀਤੀ ਜਾਣ ਲੱਗੀ।

Shri Nankana SahibShri Nankana Sahib

ਇਸ ਦੀ ਜਦੋਂ ਸਿੱਖਾਂ ਨੂੰ ਜਾਣਕਾਰੀ ਮਿਲੀ ਤਾਂ ਉਹਨਾਂ ਨੇ ਹਿੰਦੂ ਮਹੰਤਾਂ ਨੂੰ ਕਬਜ਼ੇ ਵਿਚੋਂ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਫ਼ੈਸਲਾ ਕੀਤਾ। 20 ਫਰਵਰੀ 1921 ਨੂੰ ਜਥੇਦਾਰ ਲਛਮਣ ਸਿੰਘ 200 ਨਿਹੱਥੇ ਸਿੰਘਾਂ ਦੇ ਜੱਥੇ ਦੇ ਨਾਲ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਪਹੁੰਚੇ ਅਤੇ ਹਿੰਦੂ ਮਹੰਤ ਨਾਰਾਇਣ ਦਾਸ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਹੋਣ ਨੂੰ ਕਿਹਾ।

Nankana SahibNankana Sahib

ਪਹਿਲਾਂ ਤੋਂ ਤਿਆਰੀ ਵਿਚ ਬੈਠੇ ਮਹੰਤ ਨੇ ਗੁਰਦੁਆਰਾ ਸਾਹਿਬ ਦਾ ਕਬਜ਼ਾ ਦੇਣ ਤੋਂ ਇਨਕਾਰ ਕਰ ਨਿਹੱਥੇ ਸਿੰਘਾਂ ਤੇ ਹਮਲਾ ਕਰ ਦਿੱਤਾ ਅਤੇ ਉਹਨਾਂ ਨੂੰ ਬੇਦਰਦੀ ਨਾਲ ਸ਼ਹੀਦ ਕਰ ਦਿੱਤਾ। ਉੱਥੇ ਹੀ ਜਥੇਦਾਰ ਲਛਮਣ ਸਿੰਘ ਨੂੰ ਜੰਡ ਦੇ ਦਰਖ਼ਤ ਨਾਲ ਉਲਟਾ ਲਟਕਾ ਕੇ ਜਿਊਂਦੇ ਨੂੰ ਸਾੜ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਿੱਖਾਂ ਨੇ ਵੱਡਾ ਸੰਘਰਸ਼ ਕਰਦੇ ਹੋਏ ਸ਼ਹਾਦਤਾਂ ਦੇ ਕੇ ਗੁਰੂਧਾਮ ਨੂੰ ਮਹੰਤਾਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਇਆ ਸੀ। 

ਦਸ ਦਈਏ ਕਿ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਮੁਕੱਦਸ ਅਸਥਾਨ ਹੈ ਜਿੱਥੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ ਸੀ। ਗੁਰੂ ਸਾਹਿਬ ਗੁਰੂ ਸਾਹਿਬ ਜੀ ਦੇ ਆਗਮਨ ਸਮੇਂ ਇਹ ਨਗਰ ਰਾਏ ਭੋਇ ਦੀ ਤਲਵੰਡੀ ਕਰ ਕੇ ਜਾਣਿਆ ਜਾਂਦਾ ਸੀ। ਗੁਰੂ ਸਾਹਿਬ ਦੇ ਮੁਬਾਰਕ ਪ੍ਰਕਾਸ਼ ਤੋਂ ਬਾਅਦ ਇਸ ਦਾ ਨਾਮ ਸ਼੍ਰੀ ਨਨਕਾਣਾ ਸਾਹਿਬ ਕਰ ਕੇ ਮਸ਼ਹੂਰ ਹੋਇਆ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement