ਬਲਬੀਰ ਸਿੰਘ ਸਿੱਧੂ ਵਲੋਂ 68 ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ
Published : Nov 8, 2020, 5:53 pm IST
Updated : Nov 8, 2020, 5:53 pm IST
SHARE ARTICLE
Balbir Singh Sidhu
Balbir Singh Sidhu

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰਾਂ ਸਮਰਪਿਤ: ਸਿਹਤ ਮੰਤਰੀ

ਚੰਡੀਗੜ- ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਸਿਹਤ ਵਿਭਾਗ ਦੇ 68 ਨਵ-ਨਿਯੁਕਤ ਅਤੇ ਵੱਖ ਵੱਖ ਸ੍ਰੇਣੀਆਂ ਨਾਲ ਸਬੰਧਿਤ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 17 ਉਮੀਦਵਾਰਾਂ ਨੂੰ ਤਰਸ ਦੇ ਅਧਾਰ 'ਤੇ ਰੈਗੂਲਰ ਨੌਕਰੀ ਦਿੱਤੀ ਗਈ ਹੈ। ਇਹਨਾਂ ਵਿੱਚ 1 ਫਾਰਮੇਸੀ ਅਫਸਰ, 8 ਕਲਰਕ, 8 ਦਰਜਾ- 4 ਕਰਮਚਾਰੀ ਸ਼ਾਮਲ ਹਨ। ਇਸਦੇ ਨਾਲ ਹੀ 51 ਦਰਜਾ -4 ਕਰਮਚਾਰੀਆਂ ਨੂੰ ਕਲਰਕ ਵਜੋਂ ਤਰੱਕੀ ਦਿੱਤੀ ਗਈ ਹੈ।

balbir

ਇਸ ਸਮਾਗਮ ਦੌਰਾਨ ਬੋਲਦਿਆਂ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਾਲੀ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਕਰਕੇ ਘੱਟ ਸਹੂਲਤਾਂ ਪ੍ਰਾਪਤ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨਾਂ ਨਵੇਂ ਨਿਯੁਕਤ ਕੀਤੇ ਅਤੇ ਤਰੱਕੀਆਂ ਪ੍ਰਾਪਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਨੂੰ ਚੰਗੀ ਕਾਰਗੁਜ਼ਾਰੀ ਦੇ ਨਾਲ ਸਿਹਤ ਵਿਭਾਗ ਨੂੰ ਅੱਗੇ ਤੋਰਨਾ ਚਾਹੀਦਾ ਹੈ ਤਾਂ ਜੋ  ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਪ੍ਰੀਕਿ੍ਰਆ ਵਿਚ ਹੋਰ ਸੁਧਾਰ ਲਿਆਂਦਾ ਜਾ ਸਕੇ।

Balbir Singh Sidhu

ਉਨਾਂ ਕਿਹਾ ਕਿ ਕਿਸੇ ਵੀ ਵਿਭਾਗ ਦੀ ਤਰੱਕੀ ਅਤੇ ਸਫਲਤਾ ਕਰਮਚਾਰੀਆਂ ਦੀ ਸਖ਼ਤ ਮਿਹਨਤ ਅਤੇ ਇਮਾਨਦਾਰੀ ‘ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦੀ ਹੈ। ਇਸ ਲਈ ਸਾਰੇ ਕਰਮਚਾਰੀਆਂ ਨੂੰ ਖ਼ਾਸਕਰ ਨਵੇਂ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਅਤੇ ਫਰਜ਼ ਨਿਭਾਉਣ ਲਈ ਸੁਹਿਰਦਤਾ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਾਰੇ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ।

ਨਵੇਂ ਨਿਯੁਕਤ ਕੀਤੇ ਉਮੀਦਵਾਰਾਂ ਨਾਲ  ਗੱਲਬਾਤ ਕਰਦਿਆਂ ਹੈਲਥ ਸਰਵਿਸਿਜ਼ (ਡੀਐਚਐਸ) ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਉਨਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਹੂਲਤਾਂ ਨੂੰ ਘਰ ਘਰ ਪਹੁੰਚਾਉਣ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰਨ। ਉਨਾਂ ਕਿਹਾ ਕਿ ਤੁਸੀਂ ਸਾਰੇ ਵਿਭਾਗ ਦਾ ਚਿਹਰਾ ਹੋ ਅਤੇ ਲੋਕਾਂ ਦੀ ਸੇਵਾ ਵਿਚ ਤੁਹਾਨੂੰ ਵਧੀਆ ਤੋਂ ਵਧੀਆ ਉਪਰਾਲੇ ਕਰਨ ਦਾ ਤਹੱਈਆ ਕਰਨਾ ਚਾਹੀਦਾ ਹੈ। ਇਸ ਮੌਕੇ ਸਿਹਤ ਮੰਤਰੀ  ਦੇ ਓ.ਐਸ.ਡੀ ਡਾ. ਬਲਵਿੰਦਰ ਸਿੰਘ, ਪਟਿਆਲਾ ਦੇ ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ, ਡਿਪਟੀ ਡਾਇਰੈਕਟਰ ਡਾ: ਹਰਵਿੰਦਰ ਸਿੰਘ ਗਿੱਲ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ ਅਤੇ ਹਰਚਰਨ ਸਿੰਘ ਬਰਾੜ, ਸੁਪਰਡੈਂਟ ਵਿਪਨ ਕੁਮਾਰ, ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement