ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਵਿਰੁੱਧ ਮਾਮਲਾ ਦਰਜ : ਭੂਸ਼ਨ ਆਸ਼ੂ
Published : Nov 8, 2020, 5:39 pm IST
Updated : Nov 8, 2020, 5:39 pm IST
SHARE ARTICLE
Ashu
Ashu

ਬੋਗਸ ਬਿਲਿੰਗ ਰਾਹੀਂ ਪੰਜਾਬ ਸਰਕਾਰ ਨੂੰ ਚੂਨਾ ਲਾਉਣ ਦੀ ਕਾਰਵਾਈ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਚੰਡੀਗੜ-  ਉਤਰ ਪ੍ਰਦੇਸ਼ ਅਤੇ ਬਿਹਾਰ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀ ਮੰਡੀ ਵਿਚ ਐਮ.ਐਸ.ਪੀ. ਤੇ ਵੇਚ ਕੇ ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਉਰਫ਼ ਲਾਡਾ ਅਤੇ ਹੋਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਪੁਲਿਸ ਵਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਿਫਾਰਸ਼ 'ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।

yona

ਆਸ਼ੂ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਖੰਨਾ ਜੀ.ਟੀ.ਡੀ. ਰੋਡ 'ਤੇ ਸਥਿਤ ਵਾਟਸਨ ਇੰਜੀਨੀਰਿੰਗ ਵਰਕਸ ਨਾਮ ਦੇ ਗੁਦਾਮ ਵਿੱਚ ਦੂਜੇ ਰਾਜਾਂ ਤੋਂ ਲਿਆ ਕੇ ਝੋਨਾ ਸਟੋਰ ਕੀਤਾ ਗਿਆ ਹੈ ਜ਼ੋ ਸੂਬੇ ਦੀਆਂ ਮੰਡੀਆਂ ਵਿੱਚ  ਐਮ.ਐਸ.ਪੀ. 'ਤੇ  ਵੇਚ ਕੇ ਪੰਜਾਬ ਸਰਕਾਰ ਨੂੰ ਚੂਨਾ ਲਗਾਇਆ ਜਾਣਾ ਹੈ ਜਿਸ 'ਤੇ ਉਨਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਟੀਮ ਗਠਿਤ ਕੀਤੀ ਗਈ ਜਿਸ ਵਲੋਂ ਉਕਤ ਗੁਦਾਮ ਵਿੱਚ ਛਾਪਾ ਮਾਰਕੇ 40 ਕਿਲੋ ਭਰਤੀ ਦੇ 3399 ਝੋਨੇ ਦੇ ਥੈਲੇ ਬਰਾਮਦ ਕੀਤੇ ਗਏ ਅਤੇ ਜਿਨਾਂ ਬੋਰੀਆਂ ਵਿੱਚ ਇਹ ਝੋਨਾ ਰੱਖਿਆ ਗਿਆ ਸੀ ਉਨਾਂ ‘ਤੇ ਉਤਰ ਪ੍ਰਦੇਸ਼ ਅਤੇ ਬਿਹਾਰ ਦੇ  ਮਾਰਕਾ ਲੱਗਾ ਹੋਇਆ ਸੀ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਗੁਦਾਮ ਤੋਂ ਕੁਝ ਹੋਰ ਦਸਤਾਵੇਜ਼ ਵੀ ਮਿਲੇ ਹਨ ਜਿਨਾਂ ਵਿਚ ਝੋਨਾ ਦੂਜੇ ਗੁਦਾਮਾਂ ਨੂੰ ਭੇਜਣ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਜਾਣਕਾਰੀ ਦਰਜ ਕੀਤੀ ਗਈ ਸੀ।ਆਸ਼ੂ ਨੇ ਦੱਸਿਆ ਕਿ ਚਾਲੂ ਸੀਜ਼ਨ ਦੌਰਾਨ ਹੁਣ ਤੱਕ ਦੂਸਰੇ ਰਾਜਾਂ ਝੋਨਾ ਲਿਆ ਕੇ ਪੰਜਾਬ ਵੇਚਣ ਦੇ ਮਾਮਲੇ ਵਿਚ 96 ਵਪਾਰੀਆਂ ਅਤੇ ਡਰਾਈਵਰਾਂ ਵਿਰੁੱਧ ਵੀ ਕੇਸ ਦਰਜ ਕਰਵਾਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਬੋਗਸ ਬਿਲਿੰਗ ਰਾਹੀਂ ਪੰਜਾਬ ਸਰਕਾਰ ਨੂੰ ਚੂਨਾ ਲਾਉਣ ਦੀ ਕਾਰਵਾਈ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement