ਪਾਕਿ ਫ਼ੌਜ ਨੇ ਐਲ.ਓ.ਸੀ., ਆਈ.ਬੀ 'ਤੇ ਪਿੰਡਾਂ ਅਤੇ ਮੋਹਰੀ ਚੌਕੀਆਂ 'ਤੇ ਵਰ੍ਹਾਈਆਂ ਗੋਲੀਆਂ
Published : Nov 8, 2020, 6:09 am IST
Updated : Nov 8, 2020, 6:09 am IST
SHARE ARTICLE
image
image

ਪਾਕਿ ਫ਼ੌਜ ਨੇ ਐਲ.ਓ.ਸੀ., ਆਈ.ਬੀ 'ਤੇ ਪਿੰਡਾਂ ਅਤੇ ਮੋਹਰੀ ਚੌਕੀਆਂ 'ਤੇ ਵਰ੍ਹਾਈਆਂ ਗੋਲੀਆਂ

ਜੰਮੂ, 7 ਨਵੰਬਰ : ਪਾਕਿਸਤਾਨੀ ਫ਼ੌਜੀਆਂ ਨੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਪੁੰਛ ਅਤੇ ਕਠੁਆ ਜ਼ਿਲ੍ਹਿਆਂ ਵਿਚ ਕੰਟਰੋਲ ਰੇਖਾ (ਐੱਲ. ਓ. ਸੀ.) ਅਤੇ ਕੌਮਾਂਤਰੀ ਸਰਹੱਦ (ਆਈ. ਬੀ.) 'ਤੇ ਪਿੰਡਾਂ ਅਤੇ ਮੋਹਰੀ ਚੌਕੀਆਂ 'ਤੇ ਗੋਲੀਆਂ ਵਰ੍ਹਾਈਆਂ। ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਪੁੰਛ ਜ਼ਿਲ੍ਹੇ 'ਚ ਐੱਲ. ਓ. ਸੀ. 'ਤੇ ਮਨਕੋਟ ਸੈਕਟਰ ਵਿਚ ਦੇਰ ਰਾਤ 2.30 ਵਜੇ ਦੇ ਨੇੜੇ-ਤੇੜੇ ਮੋਰਟਾਰ ਦੇ ਗੋਲੇ ਦਾਗੇ ਗਏ, ਉੱਥੇ ਹੀ ਹੀਰਾਨਗਰ ਸੈਕਟਰ ਵਿਚ ਸਰਹੱਦ ਪਾਰ ਤੋਂ ਗੋਲੀਬਾਰੀ ਰਾਤ ਭਰ ਹੁੰਦੀ ਰਹੀ।
ਅਧਿਕਾਰੀਆਂ ਨੇ ਦਸਿਆ ਕਿ ਚੰਗੀ ਗੱਲ ਇਹ ਹੈ ਕਿ ਇਸ ਗੋਲੀਬਾਰੀ ਤੋਂ ਭਾਰਤੀ ਪੱਖ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਇਕ ਰਖਿਆ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਦੇਰ ਰਾਤ ਕਰੀਬ 2.30 ਵਜੇ ਐੱਲ. ਓ. ਸੀ. 'ਤੇ ਮਨਕੋਟ ਸੈਕਟਰ ਵਿਚ ਗੋਲੀਆਂ ਵਰ੍ਹਾਈਆਂ ਅਤੇ ਮੋਰਟਾਰ ਦੇ ਗੋਲੇ ਦਾਗੇ। ਭਾਰਤੀ ਫ਼ੌਜ ਨੇ ਇਸ ਦਾ ਮੁੰਹ ਤੋੜ ਜਵਾਬ ਦਿਤਾ।
ਅਧਿਕਾਰੀਆਂ ਨੇ ਦਸਿਆ ਕਿ ਦੋਹਾਂ ਵਲੋਂ ਗੋਲੀਬਾਰੀ ਸਵੇਰ ਕਰੀਬ 4 ਵਜੇ ਬੰਦ ਹੋਈ। ਪਾਕਿਸਤਾਨੀ ਰੇਂਜਰਾਂ ਨੇ ਸ਼ੁਕਰਵਾਰ ਰਾਤ ਕਰੀਬ 10 ਵਜੇ ਕਰੋਲ ਕ੍ਰਿਸ਼ਨ, ਸਤਪਾਲ ਅਤੇ ਗੁਰਨਾਮ ਵਿਚ ਸਰਹੱਦੀ ਚੌਕੀਆਂ 'ਤੇ ਗੋਲੀਆਂ ਵਰ੍ਹਾਈਆਂ, ਜਿਸ ਦਾ ਸਰਹੱਦ ਸੁਰੱਖਿਆ ਬਲ ਦੇ ਜਵਾਨਾਂ ਨੇ ਜਵਾਬ ਦਿਤਾ। ਇਸ ਗੋਲੀਬਾਰੀ ਕਾਰਨ ਸਰਹੱਦੀ ਇਲਾਕਿਆਂ 'ਚ ਰਹਿਣ ਵਾਲਿਆਂ ਦਰਮਿਆਨ ਖ਼ੌਫ਼ ਦਾ ਮਾਹੌਲ ਪੈਦਾ ਹੋ ਗਿਆ ਅਤੇ ਉਨ੍ਹਾਂ ਨੇ ਰਾਤ ਭੂਮੀਗਤ ਬੰਕਰਾਂ ਵਿਚ ਗੁਜਾਰੀ। (ਪੀਟੀਆਈ)
imageimage

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement