
ਸਰਦਾਰ ਢੀਂਡਸਾ ਤੋਂ ਇਲਾਵਾ ਜਥੇਦਾਰ ਬ੍ਰਹਮਪੁਰਾ, ਭਾਈ ਰਣਜੀਤ ਸਿੰਘ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਸਮੇਤ ਹੋਰ ਆਗੂ ਸ਼ਾਮਿਲ ਹੋਏ।
ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਨ੍ਹਾਂ ਨੇ ਆਪਣੇ ਪਰਿਵਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰਖਵਾਏ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਹਾਜ਼ਰੀ ਭਰੀ। ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਅੱਜ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਪਸ਼ਚਾਤਾਪ ਸਮਾਗਮ ਕੀਤਾ ਗਿਆ। ਜਿਸ ਵਿਚ ਸਰਦਾਰ ਢੀਂਡਸਾ ਤੋਂ ਇਲਾਵਾ ਜਥੇਦਾਰ ਬ੍ਰਹਮਪੁਰਾ, ਭਾਈ ਰਣਜੀਤ ਸਿੰਘ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਸਮੇਤ ਹੋਰ ਆਗੂ ਸ਼ਾਮਿਲ ਹੋਏ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ 328 ਪਾਵਨ ਸਰੂਪ ਲਾਪਤਾ ਕਰਨ ਦੇ ਸਬੰਧ 'ਚ ਪਸ਼ਚਾਤਾਪ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਇਆ ਗਿਆ ਸੀ ਜਿਸ ਦੇ ਭੋਗ ਅੱਜ 8 ਨਵੰਬਰ ਨੂੰ ਪਾਏ ਗਏ ਤੇ ਪਸ਼ਚਾਤਾਪ ਦੀ ਅਰਦਾਸ ਕੀਤੀ ਗਈ।