ਸੁਖਬੀਰ ਬਾਦਲ ਵਲੋਂ ਪੰਜਾਬ ਲਈ ਮਾਲ ਗੱਡੀਆਂ ਨਾ ਸ਼ੁਰੂ ਨਾ ਕਰਨ ਦੀ ਨਿਖੇਧੀ
ਅੰਮ੍ਰਿਤਸਰ, 8 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵਲੋਂ ਸਾਰੀਆਂ ਰੇਲਾਂ ਲਾਈਨਾਂ ਸਾਫ਼ ਹੋਣ ਦੇ ਬਾਵਜੂਦ ਪੰਜਾਬ ਲਈ ਮਾਲ ਗੱਡੀਆਂ ਦੀਆਂ ਸੇਵਾਵਾਂ ਬਹਾਲ ਨਾ ਕਰਨ ਦੀ ਨਿਖਧੀ ਕੀਤੀ ਤੇ ਕਿਹਾ ਕਿ ਤਿੰਨ ਕੇਂਦਰੀ ਕਾਨੂੰਨਾਂ ਵਿਰੁਧ ਰੋਸ ਪ੍ਰਗਟਾ ਰਹੇ ਕਿਸਾਨਾਂ ਵਲੋਂ ਖਤੀਬਾੜੀ ਮੰਡੀਕਰਣ ਕਾਨੂੰਨ ਦਾ ਵਿਰੋਧ ਕਰਨ ਕਾਰਨ ਸੂਬ ਨੂੰ ਦੁਸ਼ਮਣ ਕਰਾਰ ਦੇਣਾ ਸਹੀ ਨਹੀਂ।
ਬਾਦਲ ਨੇ ਮੈਣੀ ਨੂੰ ਨੌਜਵਾਨ ਅਤੇ ਗਤੀਸ਼ੀਲ ਆਗੂ ਕਰਾਰ ਦਿਤਾ ਅਤੇ ਉਨ੍ਹਾਂ ਨੂੰ ਪਾਰਟੀ ਦਾ ਬੁਲਾਰਾ ਬਣਾਉਣ ਦਾ ਐਲਾਨ ਕੀਤਾ। ਮੈਣੀ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿਤਾ ਜਾਵਗਾ। ਬਾਦਲ ਨੇ ਪੰਜਾਬ ਵਿਚ ਲਾਗੂ ਕੀਤੀ ਗਈ ਅਖੌਤੀ ਆਰਥਕ ਖੜੋਤ ਦੀ ਗੱਲ ਕਰਦਿਆਂ ਕਿਹਾ ਕਿ ਕਂੇਦਰ ਸਰਕਾਰ ਨੂੰ ਪੰਜਾਬ ਲਈ ਰਲ ਕੇ ਸੇਵਾਵਾਂ ਬਹਾਲ ਕਰਨ ਲਈ ਮਾਣ ਅਤੇ ਹੰਕਾਰ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ ਹੈ ਅਤੇ ਕਿਸਾਨਾਂ ਲਈ ਸ਼ਰਤਾਂ ਨਹੀਂ ਡਾਉਣੀਆਂ ਚਾਹੀਦੀਆਂ।