ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ
Published : Nov 8, 2021, 3:31 pm IST
Updated : Nov 8, 2021, 3:31 pm IST
SHARE ARTICLE
Vidhan Sabha
Vidhan Sabha

ਵਿਧਾਨ ਸਭਾ ਦੀ ਕਾਰਵਾਈ ਵੀਰਵਾਰ ਤੱਕ ਮੁਲਤਵੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

 

 Charanjit Singh Channi
Charanjit Singh Channi

 

16ਵੀਂ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਸੰਸਦੀ ਸਕੱਤਰ ਰਵਿੰਦਰ ਸਿੰਘ ਸੰਧੂ, ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸ਼ਹੀਦ ਸਿਪਾਹੀ ਮਨਜੀਤ ਸਿੰਘ, ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ, ਆਜ਼ਾਦੀ ਘੁਲਾਟੀਏ ਨਿਰੰਜਨ ਸਿੰਘ ਅਤੇ ਅਵਿਨਾਸ਼ ਚੰਦਰ ਨੂੰ ਸ਼ਰਧਾਂਜਲੀ ਭੇਟ ਕੀਤੀ।

 Charanjit Singh Channi
Charanjit Singh Channi

ਸਦਨ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਅਤੇ ਆਜ਼ਾਦੀ ਘੁਲਾਟੀਏ ਅਰਜਨ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਖੇਡ ਅਤੇ ਯੁਵਾ ਮਾਮਲੇ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਖੀਮਪੁਰ ਖੀਰੀ ਕਾਂਡ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦਾ ਨਾਂ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤਾ।

 Charanjit Singh ChanniCharanjit Singh Channi

ਇਸੇ ਤਰ੍ਹਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਨਾਂ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤਾ। ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement