
ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਦਿੱਲੀ ਸਰਕਾਰ ਵਲੋਂ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ ਦੇਣਾ ਗਲਤ ਹੈ।
ਚੰਡੀਗੜ੍ਹ: ਪ੍ਰਦੂਸ਼ਣ ਦੇ ਮੁੱਦੇ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਵਾਬ ਦਿੰਦਿਆਂ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਦਿੱਲੀ ਸਰਕਾਰ ਵਲੋਂ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ ਦੇਣਾ ਗਲਤ ਹੈ। ਉਹਨਾਂ ਕਿਹਾ ਹਰਿਆਣਾ ਵਾਲਿਆਂ ਨੇ ਕਦੀ ਇਸ ਬਾਰੇ ਨਹੀਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਕਾਰਨ ਉੱਥੇ ਪ੍ਰਦੂਸ਼ਣ ਵਧ ਰਿਹਾ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹਮੇਸ਼ਾਂ ਪੰਜਾਬ ਨੂੰ ਹੀ ਨਿਸ਼ਾਨਾ ਬਣਾਉਂਦੇ ਹਨ ਜਦਕਿ ਇਸ ਵਾਰ ਪਿਛਲੀ ਵਾਰ ਨਾਲੋਂ ਘੱਟ ਪਰਾਲੀ ਸਾੜੀ ਗਈ।
Boota Singh
ਹੋਰ ਪੜ੍ਹੋ: ਕੋਰੋਨਾ ਕਾਲ ਦੌਰਾਨ ਲਾਸ਼ਾਂ ਦਾ ਅੰਤਿਮ ਸਸਕਾਰ ਕਰਨ ਵਾਲੇ ਜਤਿੰਦਰ ਸਿੰਘ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ
ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੋਚ ਵਿਚਾਰ ਕੇ ਬੋਲਣਾ ਚਾਹੀਦਾ ਹੈ। ਉਹ ਪੰਜਾਬ ਵਿਚ ਆ ਕੇ ਕੁਝ ਹੋਰ ਬੋਲਦੇ ਹਨ ਤੇ ਦਿੱਲੀ ਵਿਚ ਜਾ ਕੇ ਕੁਝ ਹੋਰ ਕਹਿੰਦੇ ਹਨ। ਉਹਨਾਂ ਨੂੰ ਅਪਣਾ ਇਕ ਸਪੱਸ਼ਟ ਸਟੈਂਡ ਰੱਖਣਾ ਚਾਹੀਦਾ ਹੈ। ਜਦੋਂ ਉਹ ਪੰਜਾਬ ਆਉਂਦੇ ਹਨ ਤਾਂ ਪੰਜਾਬ ਦੇ ਹੱਕ ਵਿਚ ਬੋਲਦੇ ਹਨ ਤੇ ਦਿੱਲੀ ਜਾ ਕੇ ਉਹਨਾਂ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਿੱਤੀ ਕਿ ਪੰਜਾਬ ਵਿਚ ਥਰਮਲ ਬੰਦ ਹੋਣੇ ਚਾਹੀਦੇ ਹਨ। ਕਿਸਾਨ ਆਗੂ ਨੇ ਕਿਹਾ ਕਿ ਪਰਾਲੀ ਦਾ ਕੰਮ ਸਿਰਫ ਇਕ ਹਫ਼ਤੇ ਦਾ ਹੁੰਦਾ ਹੈ, ਇਸ ਲਈ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ ਦੇਣਾ ਗਲਤ ਹੈ।
Arvind Kejriwal
ਹੋਰ ਪੜ੍ਹੋ: ਕਲਯੁਗੀ ਪੁੱਤ ਦਾ ਕਾਰਾ: ਕੁੱਟ ਕੁੱਟ ਕੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਕਤਲ ਕੇਸ ਦਰਜ
ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ ਗੰਭੀਰਤਾ ਨਾਲ ਕਿਸਾਨੀ ਮੁੱਦੇ ’ਤੇ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਜਿੱਥੋਂ ਤੱਕ ਕਿਸਾਨਾਂ ਦੀ ਮਦਦ ਕਰ ਸਕਦੀ ਹੈ, ਉਹਨਾਂ ਨੂੰ ਓਨੀ ਮਦਦ ਜ਼ਰੂਰ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਕਿਸਾਨੀ ਸਬੰਧੀ ਕਈ ਮਸਲਿਆਂ ਲਈ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕਰਨਗੇ। ਬੂਟਾ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਡਾਇਆ ਖਾਦ ਦੀ ਬਹੁ ਕਮੀ ਹੈ, ਜਿਸ ਕਾਰਨ ਕਿਸਾਨ ਖੱਜਲ ਖੁਆਰ ਹੋ ਰਹੇ ਹਨ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਵੱਲ ਧਿਆਨ ਦਿੱਤਾ ਜਾਵੇ।