ਇਕ ਵਾਰ ਫਿਰ ਖ਼ਾਕੀ ਹੋਈ ਦਾਗ਼ਦਾਰ, ਰਿਸ਼ਵਤ ਲੈ ਕੇ ਛੱਡੇ ਨਸ਼ਾ ਤਸਕਰ, ਮਾਮਲਾ ਦਰਜ  
Published : Nov 8, 2021, 12:10 pm IST
Updated : Nov 8, 2021, 12:10 pm IST
SHARE ARTICLE
police bribe
police bribe

ਦੋ ਭਰਾਵਾਂ ਨੂੰ 20-21 ਕਿੱਲੋ ਦੇ ਕਰੀਬ ਅਫ਼ੀਮ ਸਮੇਤ ਕਾਬੂ ਕਰਨ ਤੋਂ ਬਾਅਦ ਉਨ੍ਹਾਂ ਕੋਲੋਂ 40 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਉਨ੍ਹਾਂ ਨੂੰ ਛੱਡ ਦਿਤਾ।

ਤਰਨ ਤਾਰਨ : ਭਾਵੇਂ ਕਿ ਸੂਬੇ ਵਿਚੋਂ ਨਸ਼ਾ ਅਤੇ ਹੋਰ ਅਪਰਾਧਕ ਘਟਨਾਵਾਂ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਵਲੋਂ ਸਮੇਂ ਸਮੇਂ 'ਤੇ ਠੋਸ ਕਦਮ ਚੁੱਕੇ ਜਾਂਦੇ ਹਨ ਪਰ ਤਾਜ਼ਾ ਜਾਣਕਾਰੀ ਜ਼ਿਲ੍ਹਾ ਤਰਨ ਤਾਰਨ ਤੋਂ ਹੈ ਜਿਥੇ ਇਕ ਵਾਰ ਫਿਰ ਖ਼ਾਕੀ ਦਾਗ਼ਦਾਰ ਹੋ ਗਈ ਹੈ। 

Punjab Police reshufflePunjab Police 

ਤੁਹਾਨੂੰ ਦੱਸ ਦੇਈਏ ਕਿ ਸਪੈਸ਼ਲ ਸੈੱਲ ਤਰਨ ਤਾਰਨ ਵਿਚ ਤਾਇਨਾਤ 4 ਪੁਲਿਸ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਜਾ ਕੇ ਦੋ ਭਰਾਵਾਂ ਨੂੰ 20-21 ਕਿੱਲੋ ਦੇ ਕਰੀਬ ਅਫ਼ੀਮ ਸਮੇਤ ਕਾਬੂ ਕਰਨ ਤੋਂ ਬਾਅਦ ਉਨ੍ਹਾਂ ਕੋਲੋਂ 40 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਉਨ੍ਹਾਂ ਨੂੰ ਛੱਡ ਦਿਤਾ। ਇਹ ਸਭ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਕੀਤਾ ਗਿਆ ਸੀ। ਇਸ ਮਾਮਲੇ ਬਾਰੇ ਉਦੋਂ ਪਤਾ ਲੱਗਾ ਜਦੋਂ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋਂ ਐਨ.ਡੀ.ਪੀ.ਐੱਸ. ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਭਰਾਵਾਂ ਕੋਲੋਂ ਪੁਛਗਿੱਛ ਕੀਤੀ ਗਈ। 

Gold medalist wrestler became addicted to drugsdrugs

ਦੌਰਾਨ ਪੁਛਗਿੱਛ ਉਨ੍ਹਾਂ ਨੇ ਦੱਸਿਆ ਕਿ ਤਰਨ ਤਾਰਨ ਦੇ ਚਾਰ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਪੈਸੇ ਲੈ ਕੇ ਛੱਡ ਦਿੱਤਾ।  ਇਸ ਸਬੰਧੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਵਲੋਂ ਚਾਰ ਪੁਲਿਸ ਮੁਲਾਜ਼ਮਾਂ ਅਤੇ ਨਸ਼ਾ ਤਸਕਰ ਦੋਵੇਂ ਭਰਾਵਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement