ਬੇਅਦਬੀ ਮਾਮਲੇ ਦੀ ਅੱਜ ਪਹਿਲੀ ਵਾਰ ਹੋਵੇਗੀ ਜਾਂਚ, ਪੰਜਾਬ ਪੁਲਿਸ ਦੀ SIT ਸੁਨਾਰੀਆ ਜੇਲ੍ਹ ਲਈ ਰਵਾਨਾ
Published : Nov 8, 2021, 8:45 am IST
Updated : Nov 8, 2021, 8:45 am IST
SHARE ARTICLE
SIT
SIT

ਜਾਬ ਦੇ ਫਰੀਦਕੋਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਰਾਮ ਰਹੀਮ ਤੋਂ ਅੱਜ ਪੁਛਗਿੱਛ ਕੀਤੀ ਜਾਵੇਗੀ।

ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਪੰਜਾਬ ਦੇ ਫਰੀਦਕੋਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਰਾਮ ਰਹੀਮ ਤੋਂ ਅੱਜ ਪੁਛਗਿੱਛ ਕੀਤੀ ਜਾਵੇਗੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿਚ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਡੀਐਸਪੀ ਲਖਬੀਰ ਸਿੰਘ ਅਤੇ ਇੱਕ ਇੰਸਪੈਕਟਰ ਯਾਨੀ ਕੁੱਲ 4 ਮੈਂਬਰਾਂ ਦੀ ਟੀਮ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਪਹੁੰਚ ਰਹੀ ਹੈ।

ਬੇਅਦਬੀ ਦਾ ਮਾਮਲਾ 2015 ਦਾ ਹੈ। ਡੇਰਾ ਮੁਖੀ ਤੋਂ ਕਰੀਬ 100 ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਹਾਲਾਂਕਿ ਐਸਆਈਟੀ ਮੁਖੀ ਐਸਪੀਐਸ ਪਰਮਾਰ ਦਾ ਕਹਿਣਾ ਹੈ ਕਿ ਸਵਾਲ ਤੈਅ ਨਹੀਂ ਹੋਣਗੇ। ਰਾਮ ਰਹੀਮ ਸਾਡੇ ਸਵਾਲਾਂ ਦਾ ਜਵਾਬ ਕੀ ਦਿੰਦਾ ਹੈ, ਇਸ 'ਤੇ ਵੀ ਬਹੁਤ ਕੁਝ ਨਿਰਭਰ ਕਰੇਗਾ। ਰਾਮ ਰਹੀਮ ਦੇ ਜਵਾਬ ਤੋਂ ਹੀ ਨਵੇਂ ਸਵਾਲ ਉੱਠ ਸਕਦੇ ਹਨ। SIT ਰਵਾਨਾ ਹੋ ਰਹੀ ਹੈ ਅਤੇ ਸਵੇਰੇ 9 ਤੋਂ 10 ਵਜੇ ਦੇ ਕਰੀਬ ਸੁਨਾਰੀਆ ਜੇਲ੍ਹ ਪਹੁੰਚੇਗੀ।

Gurmeet Ram RahimGurmeet Ram Rahim

ਇਸ ਤੋਂ ਪਹਿਲਾਂ ਫਰੀਦਕੋਟ ਜੇਲ੍ਹ ਨੇ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੇ ਹੁਕਮ ਜਾਰੀ ਕੀਤੇ ਸਨ। ਰਾਮ ਰਹੀਮ ਨੂੰ 29 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ 28 ਅਕਤੂਬਰ ਨੂੰ ਹੀ ਰੋਕ ਲਗਾ ਦਿਤੀ ਸੀ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਜੇਲ੍ਹ ਵਿਚ ਪੁੱਛਗਿੱਛ ਕਰਨ ਦੇ ਨਿਰਦੇਸ਼ ਦਿਤੇ ਸਨ।

ਪੰਜਾਬ ਪੁਲਿਸ ਦੀ ਐਸਆਈਟੀ 6 ਸਾਲ ਪਹਿਲਾਂ ਦਰਜ ਹੋਏ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਮਾਮਲਾ 1 ਜੁਲਾਈ 2015 ਦਾ ਹੈ, ਜਦੋਂ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਤੋਂ 5 ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 24 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰੇ ਨੇੜੇ ਦੋ ਹੱਥ ਲਿਖਤ ਪੋਸਟਰ ਮਿਲੇ ਸਨ।

sps parmarsps parmar

ਇਸ ਮਾਮਲੇ ਵਿਚ ਐਫਆਈਆਰ ਨੰਬਰ 63 ਦਰਜ ਕੀਤੀ ਗਈ ਸੀ, ਜਿਸ ਵਿੱਚ ਰਾਮ ਰਹੀਮ ਦਾ ਨਾਮ ਸੀ। ਦੋਸ਼ ਹੈ ਕਿ ਪੰਜਾਬੀ ਭਾਸ਼ਾ ਵਿੱਚ ਲਿਖੇ ਇਨ੍ਹਾਂ ਪੋਸਟਰਾਂ ਵਿੱਚ ਅਪਸ਼ਬਦ ਬੋਲੇ ​​ਗਏ ਹਨ ਅਤੇ ਪਵਿੱਤਰ ਸਰੂਪਾਂ ਦੀ ਚੋਰੀ ਵਿੱਚ ਡੇਰਾ ਸੱਚਾ ਸੌਦਾ ਦਾ ਹੱਥ ਵੀ ਲਿਖਿਆ ਗਿਆ ਹੈ। 12 ਅਕਤੂਬਰ 2015 ਨੂੰ ਬੁਰਜ ਜਵਾਹਰ ਸਿੰਘਵਾਲਾ ਦੀਆਂ ਗਲੀਆਂ ਵਿੱਚ ਪਵਿੱਤਰ ਸਰੂਪ ਦੇ ਅੰਗ ਖਿੱਲਰੇ ਪਾਏ ਗਏ। ਇਸ ਤੋਂ ਬਾਅਦ ਸਿੱਖ ਸੰਗਤ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਸਾਲ 2015 'ਚ ਬੇਅਦਬੀ ਅਤੇ ਗੋਲੀਬਾਰੀ ਦੇ ਇਸ ਮਾਮਲੇ 'ਚ 3 ਵੱਖ-ਵੱਖ ਐੱਫ.ਆਈ.ਆਰ. ਪੰਜ ਡੇਰਾ ਪ੍ਰੇਮੀਆਂ ਰਣਦੀਪ ਸਿੰਘ ਉਰਫ ਨੀਲਾ, ਰਣਜੀਤ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਨਰਿੰਦਰ ਕੁਮਾਰ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਹੁਣ ਜ਼ਮਾਨਤ 'ਤੇ ਬਾਹਰ ਹਨ। ਡੇਰਾ ਸੱਚਾ ਸੌਦਾ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਸੰਦੀਪ ਬਰੇਟਾ, ਪ੍ਰਦੀਪ ਕਲੇਰ ਅਤੇ ਹਰਸ਼ ਧੂਰੀ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ 'ਚ ਰਾਮ ਰਹੀਮ ਤੋਂ ਪੁਛਗਿੱਛ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਥਾਣਿਆਂ ਬਾਹਰ ਖੜੇ ਵੀਹਕਲਾਂ ਦੇ ਅੰਬਾਰ ਹੋਣਗੇ ਖ਼ਤਮ ! High Court ਦੇ ਕਿਹੜੇ orders ? ਦੇਖੋ lawyers ਦਾ interview

23 May 2025 3:03 PM

Manpreet Singh Ayali ਦਾ Sukhbir Badal ਨੂੰ challenge 'ਪ੍ਰਧਾਨਗੀ ਛੱਡਣ Sukhbir Badal' | Akali Dal NEWS

23 May 2025 3:01 PM

Thar ਵਾਲੀ Suspended Constable ਦੀ Court 'ਚ ਪੇਸ਼ੀ, Bathinda 'ਚ ਚਿੱਟੇ ਸਣੇ ਫੜੀ ਗਈ ਸੀ Amandeep Kaur

23 May 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

23 May 2025 12:24 PM

High Court ਬਾਹਰ ਲੱਗ ਗਈ Heavy force, Chandigarh Police ਚਾਰੇ ਪਾਸੇ ਸਰਗਰਮ

22 May 2025 9:03 PM
Advertisement