CM ਚੰਨੀ ਤੇ ਸਿੱਧੂ ਦੀ ਮੀਟਿੰਗ ਤੋਂ ਬਾਅਦ ਬੋਲੋ ਵੇਰਕਾ, 'ਮਸਲੇ ਨੂੰ ਸੁਲਝਾਉਣ ਦਾ ਵਧੀਆ ਤਰੀਕਾ'
Published : Nov 8, 2021, 5:21 pm IST
Updated : Nov 8, 2021, 5:21 pm IST
SHARE ARTICLE
Rajkumar Verka
Rajkumar Verka

'ਹਰੀਸ਼ ਚੌਧਰੀ ਜਲਦੀ ਹੀ ਇਸ ਮਸਲੇ ਦਾ ਕਰਨਗੇ ਹੱਲ'

 

 ਚੰਡੀਗੜ੍ਹ: ਰਾਜ ਭਵਨ ਦੇ ਗੈਸਟ ਹਾਊਸ ਵਿੱਚ ਸੀਐਮ ਚੰਨੀ ਤੇ ਸਿੱਧੂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਰੀਸ਼ ਚੌਧਰੀ ਅਤੇ ਪ੍ਰਗਟ ਸਿੰਘ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਅੱਜ ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ  ਬੁਲਾਇਆ ਸੀ।

 

Rajkumar VerkaRajkumar Verka

ਹਰੀਸ਼ ਚੌਧਰੀ ਜਲਦੀ ਹੀ ਇਸ ਮਸਲੇ ਦਾ ਹੱਲ ਕਰਨਗੇ। ਵੇਰਕਾ ਨੇ ਕਿਹਾ ਕਿ ਸਿੱਧੂ ਕੋਲ ਕਈ ਮੁੱਦੇ ਹਨ। ਸਭ ਤੋਂ ਵਧੀਆ ਤਰੀਕਾ ਹੈ ਮਿਲ ਕੇ ਮਸਲੇ ਦਾ ਹੱਲ ਕਰਨਾ। ਵੇਰਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਏਜੀ ਅਤੇ ਡੀਜੀਪੀ ਦਾ ਮੁੱਦਾ ਵੀ ਵਿਚਾਰਿਆ ਗਿਆ।

 

Harish RawatHarish Rawat

ਜੇਕਰ ਕੋਈ ਅਧਿਕਾਰੀ ਅੜਿੱਕਾ ਪੈਦਾ ਕਰ ਰਿਹਾ ਹੈ ਤਾਂ ਉਸ ਨੂੰ ਹਟਾ ਦਿੱਤਾ ਜਾਵੇਗਾ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਵਧੀਕ ਏਜੀ ਨਿਯੁਕਤ ਕੀਤੇ ਜਾਣ 'ਤੇ ਵੇਰਕਾ ਨੇ ਕਿਹਾ ਕਿ ਉਨ੍ਹਾਂ ਦੀ ਯੋਗਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਧੀਕ ਏ.ਜੀ. ਲਗਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement