
10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਲੁਧਿਆਣਾ: ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲਣ ਵਾਲਾ ਹੈ, ਜਿਸ ਕਾਰਨ ਸਰਦੀ ਵਧੇਗੀ। ਮੌਸਮ ਵਿਭਾਗ ਦੇ ਮਾਹਿਰਾਂ ਨੇ ਮੰਗਲਵਾਰ ਨੂੰ ਅਸਮਾਨ 'ਤੇ ਕਾਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਤਾਪਮਾਨ 'ਚ ਵੀ ਗਿਰਾਵਟ ਆਵੇਗੀ।
winter
ਮੌਸਮ 'ਚ ਇਹ ਬਦਲਾਅ ਸੋਮਵਾਰ ਸ਼ਾਮ ਨੂੰ ਆਉਣਾ ਸ਼ੁਰੂ ਹੋ ਜਾਵੇਗਾ। ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ: ਪ੍ਰਭਜੋਤ ਕੌਰ ਸਿੱਧੂ ਨੇ ਦੱਸਿਆ ਕਿ ਮੌਸਮ 12 ਨਵੰਬਰ ਤੱਕ ਬਰਕਰਾਰ ਰਹਿ ਸਕਦਾ ਹੈ।
winter
ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਆਉਣ ਵਾਲੇ ਦਿਨਾਂ 'ਚ ਰਾਤ ਦੇ ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ, ਜਿਸ ਕਾਰਨ ਰਾਤ ਨੂੰ ਠੰਡ ਵਧੇਗੀ। ਐਤਵਾਰ ਨੂੰ ਦਿਨ ਦਾ ਤਾਪਮਾਨ 28.8 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਵਾ ਵਿਚ ਨਮੀ ਦੀ ਮਾਤਰਾ ਸਵੇਰੇ 82 ਅਤੇ ਸ਼ਾਮ ਨੂੰ 38 ਫੀਸਦੀ ਰਹੀ।
Winter season