ਲੁਧਿਆਣਾ ਦੇ ਸੈਂਟਰਲ ਜੇਲ੍ਹ ’ਚ ਕੈਦੀ ਦੀ ਸ਼ੱਕੀ ਹਾਲਾਤ ’ਚ ਮੌਤ
Published : Nov 8, 2022, 8:47 am IST
Updated : Nov 8, 2022, 8:47 am IST
SHARE ARTICLE
Death of a prisoner in Ludhiana's Central Jail under suspicious circumstances
Death of a prisoner in Ludhiana's Central Jail under suspicious circumstances

ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

 

ਲੁਧਿਆਣਾ- ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਦੇ ਕੈਦੀ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਜਗਦੀਸ਼ ਨਾਮੀ ਕੈਦੀ ਕਤਲ ਦੇ ਮਾਮਲੇ ’ਚ ਸਜ਼ਾ ਭੁਗਤ ਰਿਹਾ ਸੀ। ਦੇਰ ਰਾਤ ਅਚਾਨਕ ਕੈਦੀ ਦੀ ਸਿਹਤ ਖਰਾਬ ਹੋ ਗਈ। ਉਸ ਤੋਂ ਬਾਅਦ ਜੇਲ੍ਹ ਮੈਡੀਕਲ ਅਧਿਕਾਰੀ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਡਾਕਟਰਾਂ ਨੇ ਕੈਦੀ ਨੂੰ ਮ੍ਰਿਤਕ ਐਲਾਨ ਦਿੱਤਾ।

ਜੁਡੀਸ਼ੀਅਲ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਡਾਕਟਰਾਂ ਦੇ ਇੱਕ ਪੈਨਲ ਵੱਲੋਂ ਮ੍ਰਿਤਕ ਕੈਦੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement