
ਜਰਮਨੀ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਜ਼ਮੀਰ ਦੀ ਆਵਾਜ਼ 'ਤੇ ਵੋਟ ਪਾਉਣ ਦੀ ਕੀਤੀ ਅਪੀਲ
ਜਰਮਨੀ, 7 ਨਵੰਬਰ (ਸੰਦੀਪ ਸਿੰਘ): ਅੱਜ ਗੁਰਦੁਆਰਾ ਸਿੱਖ ਸੈਂਟਰ ਫ਼ਰੈਂਕਫ਼ਰਟ ਜਰਮਨੀ ਵਿਖੇ ਬਾਬਾ ਮੱਖਣ ਸਾਹ ਲੁਬਾਣਾ ਮੈਮੋਰੀਅਲ ਸਿੱਖ ਵੈਲਫ਼ੇਅਰ ਐਸੋਸੀਏਸ਼ਨ ਵਲੋਂ Tਗੁਰੂ ਲਾਧੋ ਰੇU ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਅਪਣੇ ਵਿਚਾਰ ਰੱਖਦਿਆ ਆਖਿਆ ਅੱਜ ਕੌਮ ਨੂੰ ਫਿਰ ਇਕ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਲੋੜ ਹੈ | 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਗੀ ਦੀ ਆ ਰਹੀ ਚੋਣ ਸਬੰਧੀ ਗੁਰਦੁਆਰਾ ਸਿੱਖ ਸੈਂਟਰ ਫ਼ਰੈਂਕਫ਼ਰਟ ਦੀਆਂ ਸੰਗਤਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਨਾਮ ਇਕ ਸੰਦੇਸ਼ ਜਾਰੀ ਕੀਤਾ ਗਿਆ ਜਿਸ ਵਿਚ ਇਸ ਚੋਣ ਲਈ ਜ਼ਮੀਰ ਦੀ ਆਵਾਜ਼ 'ਤੇ ਵੋਟ ਪਾਉਣ ਦੀ ਅਪੀਲ ਕੀਤੀ ਗਈ ਤਾਕਿ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਂਮੱਤੇ ਤੇ ਮਾਣਮੱਤੇ ਇਤਿਹਾਸ ਨੂੰ ਕਾਇਮ ਰਖਿਆ ਜਾ ਸਕੇ ਅਤੇ ਸਹੀ ਇਨਸਾਨ ਦੀ ਚੋਣ ਕਰਨ ਵਾਸਤੇ ਕਿਹਾ ਗਿਆ |
ਇਸ ਸਮੇਂ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਅੱਜ ਗੁਰਦੁਆਰਾ ਸਾਹਿਬ ਵਿਖੇ ਗੁਰੂ ਲਾਧੋ ਰੇ ਦਿਵਸ ਮਨਾਇਆ ਗਿਆ ਹੈ | ਵੱਖ ਵੱਖ ਬੁਲਾਰਿਆਂ ਨੇ ਕਿਹਾ ਪਿਛਲੇ ਸਮੇਂ ਵਿਚ ਸਿੱਖ ਰਹਿਤ ਮਰਿਆਦਾ ਦਾ ਘਾਣ ਹੋਇਆ ਹੈ ਅਤੇ ਆਰ ਐਸ ਐੱਸ ਦੇ ਗਲਬੇ ਤਹਿਤ ਮੂਲ ਨਾਨਕਸ਼ਾਹੀ ਕੈਲੰਡਰ ਦਾ ਕਤਲ ਕੀਤਾ ਗਿਆ | ਇਸ ਸਮੇ ਭਾਈ ਬਲਕਾਰ ਸਿੰਘ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਨਰਿੰਦਰ ਸਿੰਘ, ਭਾਈ ਰੁਲਦਾ ਸਿੰਘ, ਭਾਈ ਦਵਿੰਦਰ ਸਿੰਘ ਘਲੋਟੀ, ਹਰਭਜਨ ਸਿੰਘ, ਹਰਤਾਜ ਸਿੰਘ ਗਾੜਾ, ਵਜ਼ੀਰ ਸਿੰਘ ਪੇਲੀਆ, ਬੱਬਾ ਸਿੰਘ ਗਿੱਲ, ਬਹਾਦਰ ਸਿੰਘ ਸਮਰਾ, ਮਾਸਟਰ ਦਲੇਰ ਸਿੰਘ ਆਦਿ ਹਾਜ਼ਰ ਸਨ |