Dengue cases in Punjab: ਪੰਜਾਬ ਵਿਚ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ

By : GAGANDEEP

Published : Nov 8, 2023, 8:50 am IST
Updated : Nov 8, 2023, 8:50 am IST
SHARE ARTICLE
Dengue cases in Punjab
Dengue cases in Punjab

Dengue cases in Punjab: ਮੁਹਾਲੀ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਤੇਜ਼ੀ ਨਾਲ ਵੱਧ ਰਹੇ ਕੇਸ

Dengue cases in Punjab: ਪੰਜਾਬ ਵਿਚ ਡੇਂਗੂ ਦਾ ਸੰਕਟ ਵਧਦਾ ਜਾ ਰਿਹਾ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ, ਜਦੋਂ ਕਿ ਪਿਛਲੇ ਸਾਲ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਕਰੀਬ ਸੀ। ਇਨ੍ਹਾਂ ਅੰਕੜਿਆਂ ਨੇ ਸਿਹਤ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ। ਹਾਲਾਂਕਿ, ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੇ ਸਾਰੇ ਹਸਪਤਾਲਾਂ ਵਿਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਮੁਫਤ ਕੀਤਾ ਜਾ ਰਿਹਾ ਹੈ। ਅਜਿਹੇ 'ਚ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕੋਈ ਵੀ ਵਿਅਕਤੀ ਜੋ ਮਹਿਸੂਸ ਕਰਦਾ ਹੈ ਕਿ ਉਹ ਸੰਕਰਮਿਤ ਹੋ ਸਕਦਾ ਹੈ, ਉਸਨੂੰ ਪਹਿਲ ਦੇ ਆਧਾਰ 'ਤੇ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।

 ਇਹ ਵੀ ਪੜ੍ਹੋ: 8 Indians in Qatar News : ਦੀਵਾਲੀ 'ਤੇ ਉਮੀਦ ਦੀ ਕਿਰਨ, ਕਤਰ 'ਚ 8 ਭਾਰਤੀਆਂ ਦੀ ਮੌਤ ਦੀ ਸਜ਼ਾ 'ਤੇ ਅਪੀਲ ਹੋਈ ਮਨਜ਼ੂਰ  

ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਡੇਂਗੂ ਦੀ ਲਾਗ ਦੇ ਕੇਸ ਰੋਜ਼ਾਨਾ ਆ ਰਹੇ ਹਨ। ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਮਰੀਜ਼ਾਂ ਦੀ ਗਿਣਤੀ ਹੁਣ ਤੱਕ 500 ਨੂੰ ਪਾਰ ਕਰ ਚੁੱਕੀ ਹੈ। ਮੁਹਾਲੀ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਸਰਕਾਰ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਆਪਣੇ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਲੋਕਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕੀਤਾ। ਨਾਲ ਹੀ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਚੈਕਿੰਗ ਮੁਹਿੰਮ ਚਲਾਈ ਜਾਵੇ।

 ਇਹ ਵੀ ਪੜ੍ਹੋ: Mining News : ਕੌਮੀ ਸੁਰੱਖਿਆ ਨਾਲ ਸਮਝੌਤਾ ਕਰਕੇ ਮਾਈਨਿੰਗ ਕਿਵੇਂ ਜਾਰੀ ਰੱਖੀ ਜਾ ਸਕਦੀ ਹੈ?- ਹਾਈ ਕੋਰਟ 

ਹੁਣ ਤੱਕ 10 ਹਜ਼ਾਰ ਤੋਂ ਵੱਧ ਕੇਸ ਪ੍ਰਾਪਤ ਹੋ ਚੁੱਕੇ ਹਨ। ਮੰਗਲਵਾਰ ਨੂੰ ਡੇਂਗੂ ਦੇ 138 ਅਤੇ ਚਿਕਨਗੁਨੀਆ ਦੇ 14 ਮਾਮਲੇ ਸਾਹਮਣੇ ਆਏ ਹਨ। ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। - ਆਦਰਸ਼ਪਾਲ ਕੌਰ, ਡਾਇਰੈਕਟਰ ਪੰਜਾਬ ਸਿਹਤ ਵਿਭਾਗ।
ਡੇਂਗੂ ਦੇ ਮਾਮਲੇ
ਸਾਲ                    ਕੇਸ                  ਮੌਤ
2016                    10439              15
2017                    15398                18
2018                   14980               09
2019                   10170                 14
2020                       8345              22
2021                  28389                     55

2022                 11030                  41

ਸਤੰਬਰ ਮਹੀਨੇ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 1200 ਤੋਂ ਵੱਧ ਹੋ ਗਈ ਗਈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਤੀਜੇ ਨੰਬਰ ਤੋਂ ਪਹਿਲੇ ਨੰਬਰ 'ਤੇ ਆ ਗਿਆ ਹੈ। ਜੇਕਰ ਜ਼ਿਲੇ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਲੁਧਿਆਣਾ 'ਚ ਹੁਣ ਤੱਕ 867 ਡੇਂਗੂ ਪੀੜਤ ਪਾਏ ਗਏ ਹਨ, ਜਦਕਿ 15 ਦੀ ਮੌਤ ਹੋ ਚੁੱਕੀ ਹੈ। ਡੇਂਗੂ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੀ 166 ਹੋ ਗਈ ਹੈ। ਇਨ੍ਹਾਂ ਵਿੱਚ 25 ਨਵੇਂ ਮਰੀਜ਼ ਵੀ ਸ਼ਾਮਲ ਹਨ। ਇਨ੍ਹਾਂ ਮਰੀਜ਼ਾਂ ਵਿੱਚੋਂ 131 ਸ਼ਹਿਰੀ ਅਤੇ 35 ਪੇਂਡੂ ਖੇਤਰ ਦੇ ਹਨ।

ਇਹ ਹਨ ਡੇਂਗੂ ਦੇ ਲੱਛਣ
ਤੇ
ਜ਼ ਸਿਰਦਰਦ ਅਤੇ ਤੇਜ਼ ਬੁਖਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਹਾਲਤ ਵਿਗੜ ਜਾਣ 'ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ। ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਪਹਿਲ ਦੇ ਆਧਾਰ 'ਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ। ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਡੇਂਗੂ ਤੋਂ ਬਚਣ ਦੇ ਉਪਾਅ
ਘਰਾਂ ਦੇ ਨੇੜੇ ਪਾਣੀ ਇਕੱਠਾ ਨਾ ਹੋਣ ਦਿਓ, ਪਾਣੀ ਦੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਕੂਲਰਾਂ ਅਤੇ ਟੈਂਕੀਆਂ ਨੂੰ ਹਫ਼ਤੇ ਵਿਚ ਇਕ ਵਾਰ ਸਾਫ਼ ਅਤੇ ਸੁਕਾਓ, ਇਹ ਮੱਛਰ ਜੋ ਦਿਨ ਵੇਲੇ ਡੇਂਗੂ ਫੈਲਾਉਂਦਾ ਹੈ। ਇਸ ਤੋਂ ਬਚਣ ਲਈ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement