
Amritsar Breaking News: ਬੁਲਟ ਪਰੂਫ ਜੈਕਟ ਕਾਰਨ ਹੋਇਆ ਬਚਾਅ
Firing on counter intelligence inspector in Amritsar: ਅੰਮ੍ਰਿਤਸਰ ਦੇ ਭੁੱਲਰ ਐਵੇਨਿਊ 'ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਗੋਲੀਆਂ ਚਲਾਈਆਂ ਗਈਆਂ। ਬੁਲੇਟ ਪਰੂਫ ਜੈਕੇਟ ਪਹਿਨਣ ਨਾਲ ਇੰਸਪੈਕਟਰ ਦੀ ਜਾਨ ਬਚ ਗਈ। ਮੁਲਜ਼ਮਾਂ ਵੱਲੋਂ ਮੌਕੇ ’ਤੇ ਕਰੀਬ 4 ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਹਨ।
ਇਹ ਵੀ ਪੜ੍ਹੋ: Bigg Boss 17: ਬਿੱਗ ਬੌਸ ਦੇ ਘਰ 'ਚ ਇਨ੍ਹਾਂ ਪ੍ਰਤੀਯੋਗੀਆਂ ਨੇ ਟੱਪੀਆਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ
ਇਸ ਘਟਨਾ ਵਿਚ ਥਾਣੇਦਾਰ ਪਰਮਜੀਤ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਵਾਪਰੀ। ਇੰਸਪੈਕਟਰ ਸੈਰ ਕਰਨ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿਤੀਆਂ। ਪੀੜਤ ਇੰਸਪੈਕਟਰ ਦਾ ਘਰ ਵੀ ਭੁੱਲਰ ਐਵੇਨਿਊ, ਅੰਮ੍ਰਿਤਸਰ ਵਿੱਚ ਹੈ।
ਇਹ ਵੀ ਪੜ੍ਹੋ: Amritsar Breaking News : ਅੰਮ੍ਰਿਤਸਰ 'ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ ਸਿੰਘ 'ਤੇ ਹੋਈ ਫਾਇਰਿੰਗ
ਘਟਨਾ ਸਮੇਂ ਇੰਸਪੈਕਟਰ ਕਾਲੋਨੀ ਰੋਡ 'ਤੇ ਇਕੱਲਾ ਸੀ। ਫਿਲਹਾਲ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ। ਸੂਤਰਾਂ ਅਨੁਸਾਰ ਪਰਮਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਪੰਜਾਬ ਪੁਲਿਸ ਦੀਆਂ ਏਜੰਸੀਆਂ ਵੀ ਇਸ ਸਬੰਧੀ ਜਾਂਚ ਕਰ ਰਹੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਬੁਲੇਟ ਪਰੂਫ਼ ਜੈਕੇਟ ਮੁਹੱਈਆ ਕਰਵਾਈ ਗਈ ਸੀ।