Gold seized at Amritsar airport: ਅੰਮ੍ਰਿਤਸਰ ਕਸਟਮ ਵਿਭਾਗ ਨੇ ਬਰਾਮਦ ਕੀਤਾ ਕਰੀਬ ਇਕ ਕਰੋੜ ਰੁਪਏ ਦਾ ਸੋਨਾ
Published : Nov 8, 2023, 6:41 pm IST
Updated : Nov 8, 2023, 6:41 pm IST
SHARE ARTICLE
Gold seized at Amritsar airport
Gold seized at Amritsar airport

ਬਰਾਮਦ ਸੋਨੇ ਦਾ ਕੁੱਲ ਵਜ਼ਨ 1 ਕਿਲੋ 642 ਗ੍ਰਾਮ

Gold seized at Amritsar airport: ਕਸਟਮ ਕਮਿਸ਼ਨਰੇਟ ਦੇ ਏਅਰ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਨੇ ਬੁਧਵਾਰ ਨੂੰ ਦੁਬਈ ਤੋਂ ਆਉਣ ਵਾਲੇ ਇਕ ਯਾਤਰੀ ਤੋਂ 1 ਕਿਲੋ 642 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਤਾਇਨਾਤ ਏਅਰ ਇੰਟੈਲੀਜੈਂਸ ਅਧਿਕਾਰੀਆਂ ਨੇ ਯਾਤਰੀਆਂ ਦੇ ਮੋਟਰ ਪਾਰਟਸ ਤੋਂ ਇਹ ਬਰਾਮਦਗੀ ਕੀਤੀ ਹੈ।

ਇਸ ਦੀ ਕੀਮਤ ਕਰੀਬ ਇਕ ਕਰੋੜ ਦੱਸੀ ਗਈ ਹੈ। ਅਧਿਕਾਰੀਆਂ ਨੇ ਸੋਨਾ ਜ਼ਬਤ ਕਰਕੇ ਯਾਤਰੀ ਵਿਰੁਧ ਕਸਟਮ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਕਸਟਮ ਵਿਭਾਗ ਦੇ ਬੁਲਾਰੇ ਨੇ ਦਿਤੀ ਹੈ।

ਕਸਟਮ ਵਿਭਾਗ ਦੇ ਬੁਲਾਰੇ ਅਨੁਸਾਰ ਬੁਧਵਾਰ ਸਵੇਰੇ ਦੁਬਈ ਤੋਂ ਆਈ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੀ। ਇਸ ਵਿਚ ਭਾਰਤ ਆਉਣ ਵਾਲੇ ਯਾਤਰੀਆਂ ਦੇ ਸਮਾਨ ਦੀ ਸਕੈਨਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਖੁਫੀਆ ਅਧਿਕਾਰੀਆਂ ਨੇ ਯਾਤਰੀ ਦੇ ਸਮਾਨ 'ਚ ਮੋਟਰ ਪਾਰਟਸ ਦੇਖੇ, ਜਿਸ ਨੂੰ ਯਾਤਰੀ ਦੁਬਈ ਤੋਂ ਅਪਣੇ ਨਾਲ ਲਿਆਇਆ ਸੀ। ਜਦੋਂ ਮੋਟਰ ਪਾਰਟਸ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 1641 ਗ੍ਰਾਮ ਸੋਨਾ ਬਰਾਮਦ ਹੋਇਆ। ਉਕਤ ਸੋਨੇ ਦੀ ਬਾਜ਼ਾਰੀ ਕੀਮਤ 99,71,078/- ਰੁਪਏ ਹੈ।। ਇਨ੍ਹਾਂ ਨੂੰ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਹੈ। ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।

(For more news apart from Gold seized at Amritsar airport, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement