Ludhiana Chemical Factory Fire: ਲੁਧਿਆਣਾ ਦੀ ਕੈਮੀਕਲ ਫੈਕਟਰੀ ਵਿਚ ਲੱਗੀ ਅੱਗ; ਧੂੰਆਂ ਧੂੰਆਂ ਹੋਇਆ ਆਸਮਾਨ
Published : Nov 8, 2023, 4:47 pm IST
Updated : Nov 8, 2023, 4:48 pm IST
SHARE ARTICLE
Ludhiana Chemical Factory Fire
Ludhiana Chemical Factory Fire

ਇਹ ਅੱਗ ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿਚ ਲੱਗੀ।

Ludhiana Chemical Factory Fire News: ਲੁਧਿਆਣਾ ਦੇ ਡਾਬਾ ਇਲਾਕੇ ਵਿਚ ਸਥਿਤ ਇਕ ਕੈਮੀਕਲ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਇਹ ਅੱਗ ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿਚ ਲੱਗੀ। ਹਾਦਸੇ ਦਾ ਕਾਰਨ ਮਸ਼ੀਨ ਦੇ ਹੀਟਰ ਦਾ ਸ਼ਾਰਟ ਹੋਣਾ ਦਸਿਆ ਜਾ ਰਿਹਾ ਹੈ।

ਫੈਕਟਰੀ ਵਿਚੋਂ ਉੱਠਦਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਆਸ-ਪਾਸ ਦੇ ਫੈਕਟਰੀ ਮਾਲਕਾਂ ਨੇ ਮਜ਼ਦੂਰਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸਥਿਤੀ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ।

ਘਟਨਾ ਵਾਲੀ ਥਾਂ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਇਮਾਰਤ ਅਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿਤਾ। ਕੈਮੀਕਲ ਫੈਕਟਰੀ ਦੇ ਨੇੜੇ ਕਿਸੇ ਵੀ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਸੀ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਸ-ਪਾਸ ਦੀਆਂ ਇਮਾਰਤਾਂ ਦੀ ਮਦਦ ਲਈ ਅਤੇ ਫੈਕਟਰੀ ਅੰਦਰ ਦਾਖਲ ਹੋਏ। ਕਰੀਬ 3 ਤੋਂ 4 ਪਾਣੀ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਸਮੇਂ ਫੈਕਟਰੀ ਵਿਚ ਕੋਈ ਵੀ ਮੌਜੂਦ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਆਸ-ਪਾਸ ਦੇ ਲੋਕਾਂ ਨੇ ਦਸਿਆ ਕਿ ਅੱਗ ਲੱਗਣ ਵਾਲੀ ਥਾਂ 'ਤੇ ਪ੍ਰੈਸ ਬੋਰਡ ਦਾ ਗੱਤਾ ਅਤੇ ਕੁੱਝ ਪਾਊਡਰ ਪਿਆ ਸੀ, ਜਿਸ ਕਾਰਨ ਅੱਗ ਲੱਗ ਗਈ। ਫਿਲਹਾਲ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਕ ਮਸ਼ੀਨ ਦਾ ਹੀਟਰ ਸ਼ਾਰਟ ਹੋ ਗਿਆ ਸੀ। ਜਿਸ ਕਾਰਨ ਅੱਗ ਲੱਗ ਗਈ। ਪ੍ਰਿੰਟਿੰਗ ਮਸ਼ੀਨ ਪੂਰੀ ਤਰ੍ਹਾਂ ਸੁਆਹ ਹੋ ਗਈ। ਘਟਨਾ ਵਾਲੀ ਥਾਂ 'ਤੇ ਕੈਮੀਕਲ ਦੇ ਡਰੰਮ ਵੀ ਪਏ ਮਿਲੇ ਹਨ।

 (For more news apart from Ludhiana Chemical Factory Fire, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement