
ਸੋਮਵਾਰ ਨੂੰ ਪੁਛਗਿਛ ਦੌਰਾਨ ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜ ਗਈ ਸੀ
MLA Jaswant Singh Gajjanmajra News: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ ਹੈ। ਬੁੱਧਵਾਰ ਨੂੰ ਵੀਡੀਉ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਗੱਜਣਮਾਜਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ। ਦੱਸ ਦੇਈਏ ਕਿ ਗੱਜਣਮਾਜਰਾ ਨੂੰ ਈਡੀ ਨੇ ਸੰਗਰੂਰ ਵਿਚ ਵਰਕਰਾਂ ਨਾਲ ਚੱਲ ਰਹੀ ਮੀਟਿੰਗ ਵਿਚੋਂ ਗ੍ਰਿਫ਼ਤਾਰ ਕੀਤਾ ਸੀ।
ਇਸ ਮਗਰੋਂ ਸੋਮਵਾਰ ਨੂੰ ਪੁਛਗਿਛ ਦੌਰਾਨ ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਰਾਤ ਕਰੀਬ 2 ਵਜੇ ਗੱਜਣਮਾਜਰਾ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿਤਾ ਗਿਆ। ਜਿਥੇ ਸੁਰੱਖਿਆ ਵਿਚਕਾਰ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਬੁਧਵਾਰ ਦੁਪਹਿਰ ਨੂੰ ਪੇਸ਼ੀ ਦੌਰਾਨ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ।
ਜ਼ਿਕਰਯੋਗ ਹੈ ਕਿ ਵਿਧਾਇਕ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ ਪਰ, ਸੋਮਵਾਰ ਨੂੰ ਈਡੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
(For more news apart from MLA Jaswant Singh Gajjanmajra sent to judicial custody, stay tuned to Rozana Spokesman)