ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Punjab Weather Update News:: ਭਾਰਤ ਵਿਚ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਇਸ ਦੇ ਚਲਦਿਆਂ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਪੰਜਾਬ ਵਿਚ ਮੀਂਹ ਪੈ ਸਕਦਾ ਹੈ, ਜਿਸ ਦੇ ਚਲਦਿਆਂ ਸੂਬੇ ਵਿਚ ਠੰਢ ਵਧੇਗੀ।
ਮੌਸਮ ਵਿਭਾਗ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਪੰਜਾਬ ਵਿਚ ਮੌਸਮ ਖੁਸ਼ਕ ਰਹੇਗਾ ਪਰ ਭਲਕੇ ਕਈ ਇਲਾਕਿਆਂ ਵਿਚ ਹਲਕਾ ਮੀਂਹ (25% ਮੀਂਹ) ਪੈਣ ਦੇ ਆਸਾਰ ਹਨ। ਇਸ ਦੇ ਨਾਲ ਹੀ ਅਗਲੇ 7 ਦਿਨਾਂ ਦੌਰਾਨ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਅਨੁਸਾਰ 10 ਤੋਂ 14 ਨਵੰਬਰ ਤਕ ਮੌਸਮ ਖੁਸ਼ਕ ਰਹੇਗਾ।
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਵੀ ਭਲਕੇ ਅਤੇ 10 ਨਵੰਬਰ ਨੂੰ ਹਲਕਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਭਲਕੇ ਹਲਕੀ ਧੁੰਦ ਪੈ ਸਕਦੀ ਹੈ।
ਦੱਸ ਦੇਈਏ ਕਿ ਫਿਲਹਾਲ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਮੌਸਮ ਖੁਸ਼ਕ ਹੈ। ਹਾਲਾਂਕਿ ਜੁਲਾਈ ਅਗਸਤ ਮਹੀਨੇ ਵਿਚ ਪੰਜਾਬ ਸਣੇ ਕਈ ਉੱਤਰੀ ਸੂਬਿਆਂ ਵਿਚ ਭਾਰੀ ਮੀਂਹ ਪਿਆ ਸੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕੇ ਭਿਆਨਕ ਹੜ੍ਹ ਦੀ ਲਪੇਟ ਵਿਚ ਆ ਗਏ ਸਨ।
(For more news apart from Punjab Weather Update News Today in Punjabi Forecast , stay tuned to Rozana Spokesman)