Punjab Government News: ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ

By : SNEHCHOPRA

Published : Nov 8, 2023, 7:05 pm IST
Updated : Nov 8, 2023, 7:05 pm IST
SHARE ARTICLE
 Dr. Baljit Kaur: Social Security, Women and Child Development Minister
Dr. Baljit Kaur: Social Security, Women and Child Development Minister

ਕਿਹਾ, 'ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼'

  • ਚਾਲੂ ਵਿੱਤੀ ਸਾਲ ਦੌਰਾਨ 13321 ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿੱਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਉਦੇਸ਼ ਲੜਕੀਆਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿਚ ਸੁਧਾਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ `ਤੇ 5000  ਰੁਪਏ ਦੋ ਕਿਸ਼ਤਾਂ ਵਿਚ (3000+2000) ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ 'ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6000  ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿਚ ਕੀਤੀ ਜਾਵੇਗੀ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਤੁਰੰਤ ਭਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਗਰੂਕ ਕਰਕੇ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

(For more news apart from Rs.6000 are being given by Punjab Government on birth of second girl child, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement