Tarn Taran Triple Murder: ਤਰਨਤਾਰਨ 'ਚ ਵੱਡੀ ਵਾਰਦਾਤ, ਪ੍ਰਵਾਰ ਦੇ ਤਿੰਨਾਂ ਜੀਆਂ ਦਾ ਕੀਤਾ ਕਤਲ

By : GAGANDEEP

Published : Nov 8, 2023, 9:09 am IST
Updated : Nov 8, 2023, 2:16 pm IST
SHARE ARTICLE
Triple Murder in Tarn Taran
Triple Murder in Tarn Taran

Triple Murder in Tarn Taran: ਤਿੰਨਾਂ ਦੇ ਹੱਥ ਪੈਰ ਹੋਏ ਸਨ ਬੰਨੇ

Triple Murder in Tarn Taran News Today:  ਤਰਨਤਾਰਨ 'ਚ ਇਕੋ ਪਰਿਵਾਰ ਦੇ 3 ਲੋਕਾਂ ਦਾ ਕਤਲ ਕਰ ਦਿਤਾ ਗਿਆ। ਇਹ ਘਟਨਾ ਮੰਗਲਵਾਰ ਦੇਰ ਰਾਤ ਤਰਨਤਾਰਨ ਦੇ ਪੱਟੀ ਦੇ ਪਿੰਡ ਤੁੰਗ 'ਚ ਵਾਪਰੀ। ਮਰਨ ਵਾਲਿਆਂ ਵਿਚ ਇਕਬਾਲ ਸਿੰਘ (70), ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਸਾਲੀ ਸੀਤਾ ਕੌਰ ਸ਼ਾਮਲ ਹਨ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਘਰ ਦੀ ਹਾਲਤ ਨੂੰ ਦੇਖਦੇ ਹੋਏ ਇਸ ਨੂੰ ਲੁੱਟ ਦੀ ਵਾਰਦਾਤ ਨਾਲ ਜੋੜਿਆ ਜਾ ਰਿਹਾ ਹੈ। ਛੱਤੀਸਗੜ੍ਹ ਦਾ ਰਹਿਣ ਵਾਲਾ ਅਸ਼ੋਕ ਪਰਿਵਾਰ ਨਾਲ ਕੰਮ ਕਰਦਾ ਸੀ। ਕਤਲ ਦੀ ਘਟਨਾ ਤੋਂ ਬਾਅਦ ਨੌਕਰ ਲਾਪਤਾ ਹੈ।

ਇਹ ਵੀ ਪੜ੍ਹੋ: Dengue cases in Punjab: ਪੰਜਾਬ ਵਿਚ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ

ਪੁਲਿਸ ਅਨੁਸਾਰ ਇੱਕੋ ਪਰਿਵਾਰ ਦੇ ਤਿੰਨੋਂ ਮੈਂਬਰਾਂ ਦੇ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਹੋਏ ਸਨ। ਦੋਵੇਂ ਔਰਤਾਂ ਲਖਵਿੰਦਰ ਕੌਰ ਅਤੇ ਸੀਤਾ ਕੌਰ ਇਕ ਕਮਰੇ ਵਿਚ ਜਦੋਂਕਿ ਇਕਬਾਲ ਸਿੰਘ ਦੀ ਲਾਸ਼ ਵੱਖਰੇ ਕਮਰੇ ਵਿਚ ਮਿਲੀ ਤਿੰਨਾਂ ਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਮੂੰਹ ਸਮੇਤ ਪੂਰੇ ਚਿਹਰੇ 'ਤੇ ਟੇਪ ਚਿਪਕਾਈ ਗਈ ਸੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੁੱਧਵਾਰ ਸਵੇਰੇ ਕੋਈ ਘਰੋਂ ਬਾਹਰ ਨਹੀਂ ਨਿਕਲਿਆ।
 

ਇਹ ਵੀ ਪੜ੍ਹੋ: 8 Indians in Qatar News : ਦੀਵਾਲੀ 'ਤੇ ਉਮੀਦ ਦੀ ਕਿਰਨ, ਕਤਰ 'ਚ 8 ਭਾਰਤੀਆਂ ਦੀ ਮੌਤ ਦੀ ਸਜ਼ਾ 'ਤੇ ਅਪੀਲ ਹੋਈ ਮਨਜ਼ੂਰ

ਜਦੋਂ ਗੁਆਂਢੀਆਂ ਨੇ ਫੋਨ ਕੀਤਾ ਤਾਂ ਕੋਈ ਜਵਾਬ ਨਹੀਂ ਆਇਆ। ਇਸ ਤੋਂ ਬਾਅਦ ਲੋਕਾਂ ਨੂੰ ਸ਼ੱਕ ਹੋ ਗਿਆ। ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਖੂਨ ਨਾਲ ਲੱਥਪੱਥ ਲਾਸ਼ਾਂ ਪਈਆਂ ਸਨ। ਜਿਨ੍ਹਾਂ ਦੇ ਹੱਥ-ਪੈਰ ਵੀ ਬੰਨ੍ਹੇ ਹੋਏ ਸਨ। ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਮੁਤਾਬਕ ਕਤਲ ਦੀ ਲੁੱਟ ਸਮੇਤ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ ਜਾਂਚ ਦੌਰਾਨ ਘਰ ਅੰਦਰ ਸਮਾਨ ਖਿੱਲਰਿਆ ਹੋਇਆ ਪਾਇਆ ਗਿਆ। ਕਮਰੇ ਦੀਆਂ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ। ਸ਼ੱਕ ਹੈ ਕਿ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ। ਹਾਲਾਂਕਿ ਘਰ 'ਚੋਂ ਕੀ ਗਾਇਬ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਪੁਲਿਸ ਅਨੁਸਾਰ ਘਰੋਂ ਲਾਪਤਾ ਨੌਕਰ ਅਸ਼ੋਕ ਕਰੀਬ 20 ਸਾਲਾਂ ਤੋਂ ਉਨ੍ਹਾਂ ਦੇ ਘਰ ਕੰਮ ਕਰ ਰਿਹਾ ਸੀ। ਪਰਿਵਾਰ ਨੇ ਉਸ 'ਤੇ ਪੂਰਾ ਭਰੋਸਾ ਕੀਤਾ। ਹਾਲਾਂਕਿ ਇਸ ਕਤਲ ਵਿੱਚ ਉਸ ਦੀ ਕੀ ਭੂਮਿਕਾ ਹੈ, ਫਿਲਹਾਲ ਪੁਲਿਸ ਜਾਂਚ ਦੀ ਗੱਲ ਕਰ ਰਹੀ ਹੈ। ਪੁਲਿਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਕਬਾਲ ਸਿੰਘ ਦਾ ਲੜਕਾ ਵਿਦੇਸ਼ ਵਿਚ ਰਹਿੰਦਾ ਹੈ। ਉਸ ਦੀਆਂ ਧੀਆਂ ਵਿਆਹੀਆਂ ਹੋਈਆਂ ਹਨ। ਘਰ ਵਿੱਚ ਤਿੰਨੋਂ ਬਜ਼ੁਰਗ ਰਹਿੰਦੇ ਸਨ। ਅਜਿਹੇ 'ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਤਲ ਅਤੇ ਲੁੱਟ ਦੀ ਵਾਰਦਾਤ ਨੂੰ ਯੋਜਨਾਬੱਧ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਹੈ।

(For more news apart from Triple Murder in Tarn Taran, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement