Woman escapes from police custody: ਖੰਨਾ 'ਚ ਪੁਲਿਸ ਹਿਰਾਸਤ 'ਚੋਂ ਫਰਾਰ ਹੋਈ ਮੁਲਜ਼ਮ ਔਰਤ: ਮੈਡੀਕਲ ਲਈ ਲਿਆਂਦਾ ਗਿਆ ਸੀ ਹਸਪਤਾਲ
Published : Nov 8, 2023, 8:42 pm IST
Updated : Nov 8, 2023, 8:42 pm IST
SHARE ARTICLE
Woman escapes from police custody
Woman escapes from police custody

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਦਰਜ ਹੋਇਆ ਸੀ ਕੇਸ

Woman escapes from police custody: ਖੰਨਾ 'ਚ ਪੁਲਿਸ ਹਿਰਾਸਤ 'ਚੋਂ ਇਕ ਮੁਲਜ਼ਮ ਔਰਤ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਔਰਤ ਨੇ ਸਿਵਲ ਹਸਪਤਾਲ ਵਿਚ ਪੁਲਿਸ ਨੂੰ ਚਕਮਾ ਦਿਤਾ। ਮਹਿਲਾ ਨੂੰ ਮੈਡੀਕਲ ਜਾਂਚ ਲਈ ਇਥੇ ਲਿਆਂਦਾ ਗਿਆ ਸੀ। ਜਦੋਂ ਪੁਲਿਸ ਟੀਮ ਐਮਰਜੈਂਸੀ ਵਾਰਡ ਵਿਚ ਸੀ ਤਾਂ ਔਰਤ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਈ। ਹਾਲਾਂਕਿ ਪੁਲਿਸ ਟੀਮਾਂ ਕਾਫੀ ਦੇਰ ਤਕ ਸ਼ਹਿਰ 'ਚ ਔਰਤ ਦੀ ਭਾਲ ਕਰਦੀਆਂ ਰਹੀਆਂ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।

ਜਾਣਕਾਰੀ ਅਨੁਸਾਰ ਥਾਣਾ ਸਦਰ 'ਚ ਪੁਲਿਸ ਨੇ ਪਿੰਡ ਹੋਲ ਦੀ ਰਹਿਣ ਵਾਲੀ ਪ੍ਰੀਤੀ ਅਤੇ ਉਸ ਦੇ ਪਤੀ ਮਲਾਗਰ ਸਿੰਘ ਵਿਰੁਧ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਕੇ ਲਿਜਾਣ ਦੇ ਇਲਜ਼ਾਮ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਵਿਚ ਪੋਕਸੋ ਐਕਟ ਵੀ ਲਗਾਇਆ ਗਿਆ।
ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਪ੍ਰੀਤੀ ਨੂੰ ਗ੍ਰਿਫਤਾਰ ਕਰ ਲਿਆ। ਬੁਧਵਾਰ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰੀ ਪ੍ਰਕਿਰਿਆ ਦੌਰਾਨ ਹੀ ਪੁਲਿਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਔਰਤ ਕਦੋਂ ਖਿਸਕ ਗਈ। ਐਸਐਚਓ ਹਰਦੀਪ ਸਿੰਘ ਨੇ ਦਸਿਆ ਕਿ ਔਰਤ ਦੀ ਭਾਲ ਕੀਤੀ ਜਾ ਰਹੀ ਹੈ।

ਮੁਲਜ਼ਮ ਔਰਤ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਟੀਮਾਂ ਕਈ ਘੰਟਿਆਂ ਤਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਉਸ ਦੀ ਭਾਲ ਕਰਦੀਆਂ ਰਹੀਆਂ। ਦੁਕਾਨਾਂ 'ਤੇ ਕੈਮਰਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਤਾ ਲੱਗਿਆ ਕਿ ਔਰਤ ਬੱਸ ਸਟੈਂਡ ਵੱਲ ਜਾ ਰਹੀ ਸੀ। ਇਸ ਤੋਂ ਬਾਅਦ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਔਰਤ ਬੱਸ 'ਚ ਫਰਾਰ ਹੋ ਗਈ ਪਰ ਔਰਤ ਕੋਲ ਨਾ ਤਾਂ ਆਧਾਰ ਕਾਰਡ ਸੀ ਅਤੇ ਨਾ ਹੀ ਕੋਈ ਪੈਸਾ। ਇਸ ਲਈ ਉਸ ਦਾ ਜ਼ਿਆਦਾ ਦੂਰ ਜਾਣਾ ਸੰਭਵ ਨਹੀਂ ਹੈ।

ਮੁਲਜ਼ਮ ਔਰਤ ਪ੍ਰੀਤੀ ਯੂਪੀ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ। ਉਸ ਨੇ ਕੁੱਝ ਸਮਾਂ ਪਹਿਲਾਂ ਖੰਨਾ 'ਚ ਲਵ ਮੈਰਿਜ ਕਰਵਾਈ ਸੀ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਮੁਲਜ਼ਮ ਔਰਤ ਯੂਪੀ ਭੱਜ ਸਕਦੀ ਹੈ। ਇਸ ਸਬੰਧੀ ਪੁਲਿਸ ਨੇ ਘਟਨਾ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਅਲਰਟ ਜਾਰੀ ਕਰ ਦਿਤਾ।

Woman escapes from police custody

Tags: khanna

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement