Chandigarh News : C.I.A. ਸਟਾਫ਼ ਦਾ A.S.I. ਤੇ ਸੀਨੀਅਰ ਸਿਪਾਹੀ ਖਿਲਾਫ਼ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

By : BALJINDERK

Published : Nov 8, 2024, 1:57 pm IST
Updated : Nov 8, 2024, 1:57 pm IST
SHARE ARTICLE
ਵਿਜੀਲੈਂਸ ਵਲੋਂ ਫੜਿਆ ਗਿਆ ਮੁਲਜ਼ਮ
ਵਿਜੀਲੈਂਸ ਵਲੋਂ ਫੜਿਆ ਗਿਆ ਮੁਲਜ਼ਮ

Chandigarh News : ਨਸ਼ਾ ਤਸਕਰ ਤੋਂ ਮੰਗੀ ਸੀ ਰਿਸ਼ਵਤ, ਸੀਨੀਅਰ ਸਿਪਾਹੀ ਗ੍ਰਿਫ਼ਤਾਰ, ਦੂਜੇ ਪੁਲਿਸ ਮੁਲਾਜ਼ਮ ਦੀ ਭਾਲ ਜਾਰੀ

Chandigarh News : ਮੁੱਖ ਮੰਤਰੀ ਪੰਜਾਬ  ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜ਼ਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ਼ ਗੋਪੀ (ਨੰਬਰ 183/Mks) ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।

ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ਼ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ਼ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਨਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ। ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ.ਐਸ.ਆਈ. ਬਲਜਿੰਦਰ ਸਿੰਘ ਦੁਆਰਾ ਸਪੱਸ਼ਟ ਤੌਰ ਪਰ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।

ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।

(For more news apart from CIA Staff A.S.I. case has been registered against senior soldier for demanding bribe Rs 60,000 from drug smuggler News in Punjabi, stay tuned to Rozana Spokesman)

    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement