Chnadigarh News : ਮੰਡੀ 'ਚ ਝੋਨੇ ਦੀ ਖਰੀਦ ਨਾ ਹੋਣ ਤੇ ਕਿਸਾਨ ਵੱਲੋਂ ਖੁਦਕੁਸ਼ੀ, ਪੰਜਾਬ ਵਿੱਚ ਝੋਨਾ ਖਰੀਦ ਇਤਿਹਾਸ ਦਾ ਕਾਲਾ ਦਿਨ : ਭਾਜਪਾ

By : BALJINDERK

Published : Nov 8, 2024, 5:33 pm IST
Updated : Nov 8, 2024, 5:33 pm IST
SHARE ARTICLE
ਭਾਜਪਾ ਦੇ ਸੀਨੀਅਰ ਨੇਤਾ ਤੇ ਕੌਮੀ ਕਾਰਜਕਾਰਣੀ ਮੈਂਬਰ ਸਰਦਾਰ ਹਰਜੀਤ ਸਿੰਘ ਗਰੇਵਾਲ ਕਾਨਫਰੰਸ ਕਰਦੇ ਹੋਏ
ਭਾਜਪਾ ਦੇ ਸੀਨੀਅਰ ਨੇਤਾ ਤੇ ਕੌਮੀ ਕਾਰਜਕਾਰਣੀ ਮੈਂਬਰ ਸਰਦਾਰ ਹਰਜੀਤ ਸਿੰਘ ਗਰੇਵਾਲ ਕਾਨਫਰੰਸ ਕਰਦੇ ਹੋਏ

Chnadigarh News : ਮੁੱਖ ਮੰਤਰੀ ਮਾਨ ਖ਼ਿਲਾਫ ਕਿਸਾਨ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਕੀਤਾ ਜਾਵੇ ਮਾਮਲਾ ਦਰਜ :- ਭਾਜਪਾ

Chnadigarh News : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਐਮ.ਐਸ.ਪੀ. ਦੇ 44,000 ਕਰੋੜ ਰੁਪਏ ਭੇਜੇ ਜਾਣ ਦੇ ਬਾਵਜੂਦ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਮੰਡੀਆਂ 'ਚੋਂ ਝੋਨਾ ਖਰੀਦਣ ਵਿਚ ਨਾਕਾਮੀ ਕਾਰਨ ਹਤਾਸ ਹੋ ਕੇ ਕਿਸਾਨ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਦਾ ਕਾਲਾ ਦਿਨ ਹੈ। ਇਸ ਦੇ ਦੋਸ਼ੀ ਮੁੱਖ ਮੰਤਰੀ ਭਗਵੰਤ ਮਾਨ ਹਨ ਅਤੇ ਉਨ੍ਹਾਂ 'ਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਹ ਗੱਲ ਭਾਜਪਾ ਦੇ ਸੀਨੀਅਰ ਨੇਤਾ ਤੇ ਕੌਮੀ ਕਾਰਜਕਾਰਣੀ ਮੈਂਬਰ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਅੱਜ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ। ਪੰਜਾਬ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ te ਸਪੋਕਸਮੈਨ ਐੱਸ. ਐੱਸ. ਚੰਨੀ ਨਾਲ ਹਾਜੀਰ ਸਨ । 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਰੇਵਾਲ ਨੇ ਕਿਹਾ ਕਿ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਦਾ ਕਿਸਾਨ ਜਸਵਿੰਦਰ ਸਿੰਘ ਪਿਛਲੇ ਡੇਢ ਹਫ਼ਤੇ ਤੋਂ ਮੰਡੀ 'ਚ ਝੋਨਾ ਨਾ ਵਿਕਣ ਕਾਰਨ ਦੁੱਖੀ ਸੀ। ਇਸ ਕਾਰਨ, ਨਿਰਾਸ਼ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਕਿਸਾਨ ਦੀ ਖੁਦਕੁਸ਼ੀ ਨੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਖਰੀਦ ਨਾਲ ਸਬੰਧਿਤ ਦਾਵਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ।

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਬਰਬਾਦੀ ਕਾਰਨ, ਦੁੱਖੀ ਹੋ ਰਹੇ ਕਿਸਾਨਾਂ ਦੇ ਦਰਦ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਇਹ ਇਸ ਲਈ ਕਿਉਂਕਿ ਹਰ ਸਾਲ ਪਹਿਲੀ ਅਕਤੂਬਰ ਨੂੰ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ ਜੂਨ-ਜੁਲਾਈ ਤੋਂ ਹੀ ਤਿਆਰੀ ਕਰਨੀ ਚਾਹੀਦੀ ਹੈ। ਇਸ ਤਿਆਰੀ ਵਿੱਚ ਗੋਦਾਮਾਂ ਦੀ ਵਿਵਸਥਾ, ਬਾਰਦਾਨਾ ਅਤੇ ਤਰਪਾਲ ਦੀ ਖਰੀਦ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨਾਲ ਠੇਕੇ ਅਤੇ ਰਾਈਸ ਸ਼ੈਲਰਾਂ ਨਾਲ ਝੋਨੇ ਦੀ ਸ਼ੈੱਲਿੰਗ ਲਈ ਸਮਝੌਤੇ ਸ਼ਾਮਲ ਹੁੰਦੇ ਹਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਤਿਆਰੀਆਂ ਨਹੀਂ ਕੀਤੀਆਂ, ਇਸ ਲਈ ਉਹ ਵੀ ਇਸ ਲਈ ਦੋਸ਼ੀ ਹੈ।

ਗਰੇਵਾਲ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਇਹ ਦੋਸ਼ ਝੂਠਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਸਾਲ (2023) ਦੇ ਚੌਲ ਦੀ ਲਿਫਟਿੰਗ ਨਾ ਹੋਣ ਕਾਰਨ ਰਾਈਸ ਸ਼ੈਲਰਾਂ ਵਿੱਚ ਝੋਨੇ ਲਈ ਥਾਂ ਨਹੀਂ ਹੈ। ਸੱਚਾਈ ਇਹ ਹੈ ਕਿ ਪਿਛਲੇ ਸਾਲ ਖੁੱਲ੍ਹੇ ਮੈਦਾਨ ਵਿੱਚ ਰੱਖੇ ਝੋਨੇ ਦੀ ਛਿਲਾਈ ਕਰਕੇ, ਚੌਲ ਬਣਾਕੇ, ਰਾਈਸ ਸ਼ੈਲਰਾਂ ਦੇ ਗੋਦਾਮਾਂ 'ਚ ਰੱਖਿਆ ਗਿਆ ਸੀ। ਇਸ ਲਈ ਜਿੱਥੇ ਪਿਛਲੇ ਸਾਲ ਝੋਨਾ ਰੱਖਿਆ ਸੀ, ਉਹ ਥਾਂ ਹੁਣ ਖਾਲੀ ਹੈ।

(For more news apart from farmer committed suicide due non-purchase paddy in market, dark day in history paddy purchase in Punjab : BJP News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement