ਜ਼ਿਮਨੀ ਚੋਣਾਂ ਵਿਚਾਲੇ MP ਰੰਧਾਵਾ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਕਿਹਾ-ਮੇਰੇ ਇਲਾਕੇ 'ਚ ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਡਰਾ ਰਿਹਾ
Published : Nov 8, 2024, 12:32 pm IST
Updated : Nov 8, 2024, 12:32 pm IST
SHARE ARTICLE
MP Randhawa complained to the Election Commission News
MP Randhawa complained to the Election Commission News

ਡੇਰਾ ਬਾਬਾ ਨਾਨਕ ਤੋਂ MP ਰੰਧਾਵਾ ਦੀ ਪਤਨੀ ਲੜ ਰਹੀ ਹੈ ਚੋਣ

MP Randhawa complained to the Election Commission News: ਜ਼ਿਮਨੀ ਚੋਣ ਵਿਚਾਲੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਚੋਣ ਕਮਿਸ਼ਨ ਅਤੇ ਗ੍ਰਹਿ ਮੰਤਰਾਲੇ ਨੂੰ ਸ਼ਿਕਾਇਤ ਕੀਤੀ ਹੈ। ਭੇਜੀ ਈਮੇਲ ਵਿੱਚ ਉਨ੍ਹਾਂ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ।

c

ਰੰਧਾਵਾ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਵੋਟਰਾਂ ਨੂੰ ਡਰਾ ਰਿਹਾ ਹੈ ਤੇ ਆਪ ਉਮੀਦਵਾਰ ਦੇ ਹੱਕ ਵਿੱਚ ਭੁਗਤਣ ਲਈ ਕਹਿ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਚੋਣ ਅਬਜ਼ਰਵਰ ਅਨਬੁਰਜਨ ਕੇ ਐੱਨਐੱਨ ਨੂੰ ਵੀ ਸੂਚਿਤ ਕਰ ਦਿੱਤਾ ਹੈ। 

ਰੰਧਾਵਾ ਨੇ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਹਲਕੇ ਦੇ ਕਈ ਘਰਾਂ ਵਿੱਚ ਜਾ ਕੇ ਉਹਨਾਂ ਨੂੰ ਆਪ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਆਖਦੀ ਹੈ ਅਤੇ ਇਸ ਮੌਕੇ ਉਹ ਆਪਣੇ ਫੋਨ ਤੋਂ ਹਰਿਆਣਾ ਦੀ ਜੇਲ੍ਹ ਵਿੱਚ ਬੰਦ ਪੁੱਤਰ ਜੱਗੂ ਭਗਵਾਨਪੁਰੀਆ ਨੂੰ ਵੀਡੀਓ ਕਾਲ ਕਰਕੇ ਵੋਟਰਾਂ ਨਾਲ਼ ਗੱਲ ਕਰਵਾਉਂਦੀ ਹੈ।

 ਦੱਸ ਦੇਈਏ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਬਤੌਰ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਚੋਣ ਲੜ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਅਤੇ ਭਾਜਪਾ ਵਲੋਂ ਰਵੀਕਰਨ ਸਿੰਘ ਕਾਹਲੋਂ ਚੋਣ ਮੈਦਾਨ ਵਿੱਚ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement