Ludhiana News: ਲੁਧਿਆਣਾ 'ਚ ਪਤਨੀ ਨੇ ਕੀਤਾ ਪਤੀ ਦਾ ਕਤਲ, ਘਰਵਾਲੇ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਸੀ ਘਰਵਾਲੀ
Published : Nov 8, 2024, 10:06 am IST
Updated : Nov 8, 2024, 10:06 am IST
SHARE ARTICLE
Wife killed husband in Ludhiana
Wife killed husband in Ludhiana

Ludhiana News: ਪਰਿਵਾਰਕ ਮੈਂਬਰਾਂ ਨਾਲ ਪਲਾਟ 'ਚ ਸੁੱਟੀ ਲਾਸ਼

Wife killed husband in Ludhiana: ਲੁਧਿਆਣਾ ਵਿਚ ਇਕ ਪਤਨੀ ਨੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੋਸ਼ੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਆਪਣੇ ਪਤੀ ਦੀ ਲਾਸ਼ ਨੂੰ ਖਾਲੀ ਪਲਾਟ 'ਚ ਸੁੱਟ ਦਿੱਤਾ। ਇੱਕ ਰਾਹਗੀਰ ਨੇ ਪਲਾਟ ਵਿਚ ਲਾਸ਼ ਪਈ ਦੇਖ ਕੇ ਰੌਲਾ ਪਾ ਦਿੱਤਾ। ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪੁੱਜੀ। ਪੁਲਿਸ ਨੇ ਦੇਰ ਰਾਤ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ।

ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਨੂੰ ਬੀਤੀ ਰਾਤ ਕਰੀਬ 10 ਵਜੇ ਗਿੱਲ ਰੋਡ ਤੋਂ ਮਲੇਰਕੋਟਲਾ ਰੋਡ ਨੂੰ ਜਾਂਦੇ ਇਕ ਖਾਲੀ ਪਲਾਟ 'ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਮ੍ਰਿਤਕ ਵਿਅਕਤੀ 38 ਸਾਲਾ ਪਵਨ ਕੁਮਾਰ ਪੇਸ਼ੇ ਤੋਂ ਡਰਾਈਵਰ ਸੀ। ਉਹ ਮੂਲ ਰੂਪ ਤੋਂ ਯੂਪੀ ਦੇ ਬਲਰਾਮਪੁਰ ਜ਼ਿਲ੍ਹੇ ਦੇ ਪਿੰਡ ਉਦੈਪੁਰ ਦਾ ਰਹਿਣ ਵਾਲਾ ਹੈ। ਉਹ ਲੁਧਿਆਣਾ ਦੇ ਗਿੱਲ ਰੋਡ 'ਤੇ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ।

ਪੁਲਿਸ ਨੇ ਮੌਕੇ ਤੋਂ ਮਿਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਅਤੇ ਮ੍ਰਿਤਕ ਦੇ ਗੁਆਂਢੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਮ੍ਰਿਤਕ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਦੇ ਆਪਣੀ ਜਾਣ-ਪਛਾਣ ਵਾਲੀ ਔਰਤ ਨਾਲ ਨਾਜਾਇਜ਼ ਸਬੰਧ ਸਨ। ਜਿਸ ਕਾਰਨ ਉਸ ਦੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਵਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਕਤਲ ਤੋਂ ਬਾਅਦ ਲਾਸ਼ ਨੂੰ ਮਲੇਰਕੋਟਲਾ ਰੋਡ ਮੈਕਡੀ ਦੇ ਸ਼ੋਅਰੂਮ ਦੇ ਨਾਲ ਲੱਗਦੇ ਪਲਾਟ ਵਿੱਚ ਸੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅੱਜ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement