ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪ੍ਰੇਸ਼ਾਨ ਕਿਸਾਨ ਨੇ ਨਿਗਲੀ ਜ਼ਹਿਰੀਲੀ ਦਵਾਈ

By : JAGDISH

Published : Nov 8, 2025, 12:52 pm IST
Updated : Nov 8, 2025, 12:52 pm IST
SHARE ARTICLE
Farmer, upset with administrative officials, swallowed poisonous medicine
Farmer, upset with administrative officials, swallowed poisonous medicine

ਕਿਸਾਨ ਕੁਲਵੰਤ ਸਿੰਘ ਦਾ ਹਸਪਤਾਲ 'ਚ ਚੱਲ ਰਿਹਾ ਇਲਾਜ

ਲਹਿਰਾਗਾਗਾ : ਜ਼ਿਲ੍ਹਾ ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਹਮੀਰਗੜ੍ਹ ਦੇ 45 ਸਾਲਾ ਕੁਲਵੰਤ ਸਿੰਘ ਕਿਸਾਨ ਵੱਲੋਂ ਬੀਤੇ ਦਿਨੀਂ ਜਹਿਰੀਲੀ ਚੀਜ਼ ਨਿਗਲ ਲਈ ਗਈ ਸੀ। ਜਿਸ ਤੋਂ ਬਾਅਦ ਕਿਸਾਨ ਕੁਲਵੰਤ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਕੁਲਵੰਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ  ਟੋਹਾਣਾ ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ।

ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਟਾਰਚਰ ਗਿਆ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਜਿਸ ਨੂੰ ਬਰਦਾਸ਼ਤ ਨਾ ਕਰਦੇ ਹੋਏ ਕੁਲਵੰਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਬਾਅਦ ਕੁਲਵੰਤ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ  ਦੱਸਿਆ ਕਿ ਕੁਲਵੰਤ ਸਿੰਘ ਨੂੰ ਪਰਾਲੀ ਸਾੜਨ ਦੇ ਮਾਮਲੇ ਵਿਚ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਦੋਂ ਬੀਤੇ ਦਿਨੀਂ ਕਿਸਾਨ ਆਪਣੇ ਖੇਤਾਂ ਵਿਚ ਕਣਕ ਦੀ ਬਿਜਾਈ ਕਰ ਰਿਹਾ ਸੀ ਤਾਂ ਪ੍ਰਸ਼ਾਸਨਿਕ ਅਧਿਕਾਰ ਖੇਤਾਂ ਵਿਚ ਹੀ ਕਿਸਾਨ ਕੋਲ ਪਹੁੰਚ ਗਏ। ਜਿਸ ਤੋਂ ਪ੍ਰੇਸ਼ਾਨ ਹੋਏ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement