ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ
Published : Nov 8, 2025, 7:48 pm IST
Updated : Nov 8, 2025, 7:48 pm IST
SHARE ARTICLE
Punjab Police arrests 71 drug smugglers with 841 grams of heroin
Punjab Police arrests 71 drug smugglers with 841 grams of heroin

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ 252ਵਾਂ ਦਿਨ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 292 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 252 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,737 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 841 ਗ੍ਰਾਮ ਹੈਰੋਇਨ, 508 ਨਸ਼ੀਲੀਆਂ ਗੋਲੀਆਂ ਅਤੇ 22,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 292 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 296 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement