ਫ਼ਿਰੋਜ਼ਪੁਰ ਤੋਂ ਸ਼ੁਰੂ ਹੋਈ ‘ਵੰਦੇ ਭਾਰਤ' ਰੇਲ ਗੱਡੀ

By : JAGDISH

Published : Nov 8, 2025, 10:44 am IST
Updated : Nov 8, 2025, 10:44 am IST
SHARE ARTICLE
'Vande Bharat' train starts from Ferozepur
'Vande Bharat' train starts from Ferozepur

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲੀ ਤਰੀਕੇ ਨਾਲ ਦਿਖਾਈ ਹਰੀ ਝੰਡੀ

ਫ਼ਿਰੋਜ਼ਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਨਵੀ ਸੌਗਾਤ ਦਿੰਦੇ ਹੋਏ 4 ਨਵੀਆਂ ‘ਵੰਦੇ ਭਾਰਤ’ ਰੇਲਗੱਡੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਅੱਜ ਸ਼ੁਰੂ ਹੋਈਆਂ ਚਾਰ ‘ਵੰਦੇ ਭਾਰਤ’ ਰੇਲਗੱਡੀਆਂ ਨੂੰ ਪ੍ਰਧਾਨ ਨਰਿੰਦਰ ਮੋਦੀ ਵੱਲੋਂ ਵਾਰਾਨਸੀ ਤੋਂ ਵਰਚੂਅਲੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸੇ ਤਹਿਤ ਫਿਰੋਜ਼ਪੁਰ ਤੋਂ ਦਿੱਲੀ ਲਈ ਵੀ ‘ਵੰਦੇ ਭਾਰਤ’ ਰੇਲਗੱਡੀ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਇਹ ਰੇਲਗੱਡੀ ਫਿਰੋਜ਼ਪੁਰ ਤੋਂ ਦਿੱਲੀ ਅਤੇ ਦਿੱਲੀ ਤੋਂ ਫਿਰੋਜ਼ਪੁਰ ਤੱਕ ਚੱਲੇਗੀ। ਰੋਜ਼ਾਨਾ 2,000 ਤੋਂ ਵੱਧ ਯਾਤਰੀ ਇਸ ਰੇਲਗੱਡੀ ਦਾ ਲਾਭ ਲੈ ਸਕਣਗੇ।

ਇਸ ਮੌਕੇ ਬੋਲਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹੋਰ ਨਵੀਆਂ ਰੇਲਗੱਡੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪੱਟੀ ਫ਼ਿਰੋਜ਼ਪੁਰ ਰੇਲ ਲਿੰਕ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਛੇਤੀ ਹੀ ਫ਼ਿਰੋਜ਼ਪੁਰ-ਚੰਡੀਗੜ੍ਹ ਰੇਲਗੱਡੀ ਚਲਾਈ ਜਾਵੇਗੀ।

ਅੱਜ ਚੱਲੀ ਪਹਿਲੀ ‘ਵੰਦੇ ਭਾਰਤ’ ਰੇਲਗੱਡੀ ਵਿਚ ਰਵਨੀਤ ਸਿੰਘ ਬਿੱਟੂ ਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਸਵਾਰ ਹੋਏ। ਇਸ ਮੌਕੇ ਕੌਮੀ ਕਾਰਜਕਾਰਨੀ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਮੌਜੂਦ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement