
ਬੇਅਦਬੀ ਦੇ ਮਾਮਲੇ ਵਿਚ ਬਾਦਲਾਂ ਦੀਆਂ ਮੁਸ਼ਕਲਾਂ ਹਾਲੇ ਵੀ ਘਟਦੀਆਂ ਨਜ਼ਰ ਨਹੀਂ ਆ ਰਹੀਆਂ, ਕਿਉਂਕਿ ਸਾਬਕਾ ਐਮ.ਪੀ ਰਾਜਦੇਵ...
ਅੰਮ੍ਰਿਤਸਰ (ਭਾਸ਼ਾ) : ਬੇਅਦਬੀ ਦੇ ਮਾਮਲੇ ਵਿਚ ਬਾਦਲਾਂ ਦੀਆਂ ਮੁਸ਼ਕਲਾਂ ਹਾਲੇ ਵੀ ਘਟਦੀਆਂ ਨਜ਼ਰ ਨਹੀਂ ਆ ਰਹੀਆਂ, ਕਿਉਂਕਿ ਸਾਬਕਾ ਐਮ.ਪੀ ਰਾਜਦੇਵ ਸਿੰਘ ਖ਼ਾਲਸਾ ਵਲੋਂ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਕੋਲ ਦਰਜ ਕਰਵਾਏ ਬਿਆਨਾਂ ਵਿਚ ਇਹ ਦਾਅਵਾ ਕੀਤਾ ਗਿਆ ਕਿ ਰਾਮ ਰਹੀਮ ਨੂੰ ਮੁਆਫ਼ੀ ਸੁਖਬੀਰ ਬਾਦਲ ਦੇ ਕਹਿਣ 'ਤੇ ਦਿਤੀ ਗਈ ਸੀ ਅਤੇ ਇਹ ਮੀਟਿੰਗ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੇ ਘਰ ਹੋਈ ਸੀ।
ਭਾਵੇਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਅਪਣੀ ਸਰਕਾਰ ਵੇਲੇ ਹੋਈਆਂ ਭੁੱਲਾਂ ਚੁੱਕਾਂ ਦੀ ਖ਼ਿਮਾ ਯਾਚਨਾ ਕੀਤੀ ਗਈ ਹੈ, ਪਰ ਰਾਜਦੇਵ ਸਿੰਘ ਖ਼ਾਲਸਾ ਦੇ ਬਿਆਨ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ।