ਇਸ ਚੀਜ਼ ’ਤੇ ਪੂਰੀ ਤਰ੍ਹਾਂ ਲੱਗੀ ਪਾਬੰਦੀ! ਜ਼ਰਾ ਸੰਭਲਕੇ, ਦੇਖੋ ਪੂਰੀ ਖ਼ਬਰ
Published : Dec 8, 2019, 12:58 pm IST
Updated : Dec 8, 2019, 12:58 pm IST
SHARE ARTICLE
Air force station and shops
Air force station and shops

ਇਨ੍ਹਾਂ ਦੇ ਉਡਣ ਕਾਰਣ ਕਿਸੇ ਵੀ ਹਵਾਈ ਜਹਾਜ਼ ਨਾਲ ਟਕਰਾਉਣ ਕਰ ਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।

ਮੋਹਾਲੀ: ਜ਼ਿਲਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜ਼ਿਲੇ ਦੀ ਹਦੂਦ ਅੰਦਰ ਆਉਂਦਾ ਹੈ) ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

PhotoPhotoਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ ਨੇ ਜ਼ਿਲਾ ਮੈਜਿਸਟਰੇਟ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ, ਜਿਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂੰਹਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰ ਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਕਾਰਣ ਕਿਸੇ ਵੀ ਹਵਾਈ ਜਹਾਜ਼ ਨਾਲ ਟਕਰਾਉਣ ਕਰ ਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।

PhotoPhotoਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਸਥਿਤ ਮੈਰਿਜ ਪੈਲੇਸਾਂ ਵਿਚ ਵਿਆਹ ਜਾਂ ਹੋਰ ਸਮਾਗਮਾਂ ਵਿਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇ ਕੋਈ ਵਿਅਕਤੀ ਮੈਰਿਜ ਪੈਲੇਸ ਵਿਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਸ ਨੂੰ ਤੁਰੰਤ ਸੂਚਿਤ ਕਰੇਗਾ।

PhotoPhotoਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮੈਰਿਜ ਪੈਲੇਸਾਂ ‘ਚ ਵਿਆਹ ਜਾਂ ਹੋਰ ਸਮਾਗਮਾਂ ਵਿਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਅਤੇ ਗੋਲੀਬਾਰੀ ਕਰ ਦਿੰਦੇ ਹਨ, ਜਿਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ। ਸ਼੍ਰੀ ਦਿਆਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੋਹਾਲੀ ਦੇ ਜੰਗਲੇ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਦੇ ਏਰੀਏ ਤੱਕ ਧਰਨੇ ਅਤੇ ਰੈਲੀਆਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

Palace Palaceਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿਚ ਵਿਅਕਤੀਆਂ ਦੇ ਇਸ ਜੰਗਲੇ ਦੇ ਮੇਨ ਗੇਟ ਵਿਚੋਂ ਲੰਘ ਕੇ ਇਸ ਦਫ਼ਤਰ ਵਿਚ ਆਉਣ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਸਾਰੇ ਹੁਕਮ 2 ਫਰਵਰੀ 2020 ਤਕ ਜ਼ਿਲਾ ਮੋਹਾਲੀ ਵਿਖੇ ਲਾਗੂ ਰਹਿਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement