
ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੁਰੀ ਮੁਹੰਮਦ, ਅਕਾਲੀ ਦਲ 1920 ਦੇ ਯੂਥ ਆਗੂ ਤਜਿੰਦਰ ਸਿੰਘ ਪੰਨੂ ਅਤੇ ਰਣਜੀਤ ਸਿੰਘ...
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ 'ਚ ਚਲ ਰਹੀ ਸਥਿਤੀ ਦੌਰਾਨ ਅਕਾਲੀ ਸਿਆਸਤ 'ਚ ਇਕ ਹੱਰ ਵੱਦਾ ਫੇਰ ਬਦਲ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਵੱਡੇ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਕਿਸੇ ਸਮੇਂ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ 'ਚ ਸ਼ਾਮਲ ਰਹੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਬਾਦਲਾਂ ਖਿਲਾਫ਼ ਇਕ ਜੁੱਟ ਹੁੰਦਿਆਂ ਬ੍ਰਹਮਪੁਰਾ ਨਾਲ ਹੱਥ ਮਿਲਾ ਲਿਆ ਹੈ।
Ranjit Singh Brahmpura
ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਆਗੂਆਂ ਨੇ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਾਪੁਰਾ ਅਤੇ ਹੋਰ ਸੀਨੀਅਰ ਆਗੂਆਂ ਨਾਲ ਇੱਕ ਗੁਪਤ ਮੀਟਿੰਗ ਕਰ ਕੇ ਭਵਿੱਖ ਦੀ ਰਣਨੀਤੀ ਬਾਰੇ ਫੈਸਲਾ ਕੀਤਾ ਭਾਵੇਂ ਇਹ ਮੀਟਿੰਗ ਪੂਰੀ ਤਰ੍ਹਾਂ ਗੁਪਤ ਰੱਖੀ ਗਈ ਸੀ ਪਰ ਇਸਦੀ ਤਸਵੀਰ ਵੀ ਬਾਹਰ ਆ ਗਈ ਹੈ।
Bubby Badal
ਸੂਤਰਾਂ ਅਨੁਸਾਰ ਇਹ ਮੀਟਿੰਗ ਰਵੀਇੰਦਰ ਸਿੰਘ ਦੇ ਗ੍ਰਹਿ ਵਿਖੇ ਸ਼ਨੀਵਾਰ ਦੇ ਸ਼ਾਮ ਨੂੰ ਹੋਈ। ਮੀਟਿੰਗ ਵਿਚ ਢੀਂਡਸਾ, ਰਵੀਇੰਦਰ ਅਤੇ ਬ੍ਰਹਮਪੁਰਾ ਤੋਂ ਇਲਾਵਾ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ, ਯੀਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ,
Sukhdev Dhindsa
ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੁਰੀ ਮੁਹੰਮਦ, ਅਕਾਲੀ ਦਲ 1920 ਦੇ ਯੂਥ ਆਗੂ ਤਜਿੰਦਰ ਸਿੰਘ ਪੰਨੂ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਵੀ ਸ਼ਾਮਲ ਸਨ।
Shiromani Akali Dal
ਮੀਟਿੰਗ ਵਿਚ ਇਸ ਗੱਲ ਤੇ ਸਹਿਮਤੀ ਹੋਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ SGPC ਤੋਂ ਬਾਦਲਾਂ ਦਾ ਕਬਜ਼ਾ ਖਤਮ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇ। ਇਸ ਗੱਲ 'ਤੇ ਵੀ ਸਹਿਮਤੀ ਬਣੀ ਹੈ ਕਿ ਬਾਦਲਾਂ ਵਿਰੋਧੀ ਮੁਹਿੰਮ 'ਚ ਬੈਂਸ ਭਰਾਵਾਂ, ਸੁਖਪਾਲ ਖਹਿਰਾ ਅਤੇ ਧਰਮਵੀਰ ਗਾਂਧੀ ਦੇ ਗਰੁੱਪਾਂ ਨੂੰ ਵੀ ਨਾਲ ਲੈਣ ਦਾ ਯਤਨ ਕੀਤਾ ਜਾਵੇ। ਇਸ ਮੌਕੇ 14 ਦਸੰਬਰ ਨੂੰ ਅਕਾਲੀ ਦਲ ਦਾ ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ ਤੋਂ ਵੱਖਰੇ ਤੌਰ 'ਤੇ ਮਨਾਉਣ ਦੀ ਸਹਿਮਤੀ ਹੋਈ।